ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਦਾਅਵੇ ਖੋਖਲੇ : ਕੈਂਥ

Sunday, Feb 07, 2021 - 02:04 AM (IST)

ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਦਾਅਵੇ ਖੋਖਲੇ : ਕੈਂਥ

ਚੰਡੀਗੜ੍ਹ,(ਅਸ਼ਵਨੀ)- ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿਚ ਇਹ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਰਹੀ ਹੈ।
ਕੈਂਥ ਨੇ ਦੱਸਿਆ ਕਿ ਕੇਂਦਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਈ ਜਾਰੀ 309 ਕਰੋੜ ਰੁਪਏ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅੱਜ ਤਕ ਨਾ ਦੇ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਟਾਲ-ਮਟੋਲ ਕਰਕੇ ਡੰਗ ਟਪਾਉਣ ਦੀ ਨੀਤੀ ਵਿਚ ਕਾਮਯਾਬ ਹਨ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਸਬੰਧਤ ਭਾਲਾਈ ਵਿਭਾਗ ਨੂੰ ਲੋੜੀਂਦੇ ਫੰਡ ਨੂੰ ਜਾਰੀ ਹੀ ਨਹੀਂ ਕੀਤਾ ਜਾਂਦਾ ਸਗੋਂ ਵਿੱਤ ਵਿਭਾਗ ਵਲੋਂ ਫੰਡਾਂ ਨੂੰ ਕਿਸੇ ਹੋਰ ਥਾਵਾਂ ’ਤੇ ਇਸਤੇਮਾਲ ਕਰਕੇ ਖਾਨਾਪੂਰਤੀ ਕੀਤੀ ਜਾਂਦੀ ਹੈ ਅਤੇ ਵਿੱਤ ਵਿਭਾਗ ਅਨੁਸੂਚਿਤ ਜਾਤੀਆਂ ਦੇ ਵਿਕਾਸ ਵਿਚ ਅੜਿੱਕਾ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀਆਂ ਵਲੋਂ ਅਨੁਸੂਚਿਤ ਜਾਤੀ ਵਰਗ ਦੇ ਸੁਪਨਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਸਰਕਾਰ ਦੇ ਅਨੁਸੂਚਿਤ ਜਾਤੀਆਂ ਦੀ ਭਾਲਾਈ ਦੇ ਵਾਅਦੇ ਅਤੇ ਦਾਆਵੇ ਖੋਖਲੇ ਸਾਬਿਤ ਹੋ ਰਹੇ ਹਨ।


author

Bharat Thapa

Content Editor

Related News