ਕੇਂਦਰ ਨੂੰ ਵਜੀਫਾ ਘਪਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀ ਨੂੰ ਬਚਾਅ ਰਹੀ ਕੈਪਟਨ ਸਰਕਾਰ : ਚੀਮਾ

Friday, Jul 09, 2021 - 01:58 AM (IST)

ਚੰਡੀਗੜ੍ਹ(ਰਮਨਜੀਤ)- ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫਾ ਰਾਸ਼ੀ ਵਿਚ ਘੋਟਾਲਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵਜ਼ੀਫਾ ਘੋਟਾਲੇ ਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀ ਅਤੇ ਅਧਿਕਾਰੀਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲਾ ਅਤੇ ਰਾਸ਼ਟਰੀ ਐੱਸ. ਸੀ. ਕਮਿਸ਼ਨ ਵਲੋਂ ਰਾਜ ਦੇ ਉੱਚ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਦੀ ਜਾਂਚ ਰਿਪੋਰਟ ਅਤੇ ਮੰਤਰੀਆਂ ਵਲੋਂ ਤਿਆਰ ਕੀਤੀ ਰਿਪੋਰਟ ਸਮੇਤ ਪੰਜਾਬ ਸਰਕਾਰ ਦੀ ਕਾਰਵਾਈ ਰਿਪੋਰਟ ਦੀ ਮੰਗ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ ਕਾਂਗਰਸੀ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਅੱਧਾ ਕਿੱਲੋ ਹੈਰੋਇਨ ਤੇ ਕਾਰ ਸਮੇਤ ਗ੍ਰਿਫ਼ਤਾਰ
ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੋਟਾਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਏ ਅਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੌਤ ਤੇ ਮਨਪ੍ਰੀਤ ਬਾਦਲ ਅਤੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰੇ।

ਪੜ੍ਹੋ ਇਹ ਵੀ ਖ਼ਬਰ PSGPC ਵਲੋਂ ਕਰਤਾਰਪੁਰ ਲਾਂਘੇ ਖੋਲ੍ਹੇ ਜਾਣ ਦੀ ਮੰਗ ਦਾ ਭਰਵਾਂ ਸਵਾਗਤ, ਕਿਹਾ ਇਸ ਨਾਲ ਵਧੇਗੀ ਅਮਨ-ਸ਼ਾਂਤੀ

ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ, ਤਾਂ ਜੋ ਦਲਿਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇ। ਇਸ ਦੇ ਨਾਲ ਹੀ ਕੇਂਦਰੀ ਏਜੰਸੀ ਤੋਂ ਇਸ ਘੋਟਾਲੇ ਦੀ ਮੁਕੰਮਲ ਜਾਂਚ ਕਰਵਾਈ ਜਾਵੇ । 


Bharat Thapa

Content Editor

Related News