ਕੈਪਟਨ ਸਰਕਾਰ ਸ਼ਹੀਦ ਬਲਵਿੰਦਰ ਸਿੰਘ ਦੇ ਕਾਤਲਾਂ ਨੂੰ ਛੇਤੀ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿਵਾਏ : ਚੁਘ

10/17/2020 7:41:37 PM

ਚੰਡੀਗੜ੍ਹ, (ਸ਼ਰਮਾ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਇਕ ਬਿਆਨ ਜਾਰੀ ਕਰਦਿਆਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਨੂੰ ਦਿਨ-ਦਿਹਾੜੇ 12 ਗੋਲੀਆਂ ਮਾਰ ਕੇ ਸ਼ਹੀਦ ਕਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਹੀਦ ਬਲਵਿੰਦਰ ਸਿੰਘ ਦੀ ਹੱਤਿਆ ਦੀ ਨਿਰਪੱਖ ਜਾਂਚ ਕਰਵਾ ਕੇ ਉਨ੍ਹਾਂ ਦੇ ਕਾਤਲਾਂ ਨੂੰ ਸਖਤ ਸਜ਼ਾ ਅਤੇ ਜਲਦੀ ਨਿਆਂ ਯਕੀਨੀ ਬਣਾਉਣ ਲਈ ਸਮਾਂ ਸੀਮਾ ਤੈਅ ਕਰਕੇ ਵਿਸ਼ੇਸ਼ ਅਦਾਲਤ ਦਾ ਗਠਨ ਕੀਤਾ ਜਾਵੇ।

ਚੁਘ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਵਿਚ ਸ਼ਹੀਦ ਬਲਵਿੰਦਰ ਸਿੰਘ ’ਤੇ 20 ਜਾਨਲੇਵਾ ਹਮਲੇ ਹੋਏ ਸਨ। ਉਸ ਨੇ ਪੰਜਾਬ ਵਿਚ ਅੱਤਵਾਦੀਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੋਈ ਸੀ। ਸ਼ਹੀਦ ਬਲਵਿੰਦਰ ਸਿੰਘ ਦੇ ਬਹਾਦਰ ਅਤੇ ਦਲੇਰ ਪਰਿਵਾਰ ਦੇ ਨਾਲ ਇਸ ਦੁੱਖ ਦੀ ਘੜੀ ਵਿਚ ਸਾਰੇ ਰਾਸ਼ਟਰਵਾਦੀ ਸੋਚ ਦੇ ਸਮਰਥਕ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ।

ਚੁਘ ਨੇ ਕਿਹਾ ਕਿ ਭਾਜਪਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਨ ਵਾਲਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਲਾਮ ਤੇ ਉਨ੍ਹਾਂ ਦਾ ਆਦਰ ਕਰਦੀ ਹੈ। ਉਨ੍ਹਾਂ ਇਸ ਸਬੰਧੀ ਕੈਪਟਨ ਸਰਕਾਰ ਵਲੋਂ ਐੱਸ. ਆਈ. ਟੀ. ਦੇ ਗਠਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਐੱਸ. ਆਈ. ਟੀ. ਦੀ ਜਾਂਚ ਵਿਚ ਸਾਰੇ ਪਹਿਲੂਆਂ ਦੀ ਬਰੀਕੀ ਨਾਲ ਜਾਂਚ ਦੇ ਨਾਲ ਐੱਸ. ਆਈ. ਟੀ. ਰਿਪੋਰਟ ਤੈਅ ਸਮੇਂ ਦੇ ਅੰਦਰ ਸੌਂਪਣ ਦੇ ਹੁਕਮ ਦਿੱਤੇ ਜਾਣ।


Bharat Thapa

Content Editor

Related News