ਕੈਪਟਨ ਸਰਕਾਰ ਦਿੱਲੀ-ਕੱਟੜਾ ਮਾਰਗ ਲਈ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਖੋਹਣ ਲੱਗੀ : ਮਾਨ

05/12/2021 12:01:07 AM

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਦਿੱਲੀ ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹਣ ਲੱਗੀ ਹੈ, ਜਿਸ ਦਾ ‘ਆਪ’ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਧੱਕੇਸ਼ਾਹੀ ਨਾਲ ਕਬਜ਼ਾ ਲੈਣ ਦਾ ਜਿਹੜਾ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ, ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ: ਪੁਲਸ ਵਲੋਂ ਮਜੀਠੀਆ ਦਾ OSD ਤੇ ਤਲਬੀਰ ਗਿੱਲ ਦਾ ਨਕਲੀ PA ਬਣ ਕੇ ਠੱਗੀਆਂ ਮਾਰਨ ਵਾਲਾ ਕਾਬੂ

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਐਕਸਪ੍ਰੈੱਸ ਵੇਅ ਅਧੀਨ ਆਉਂਦੀ ਪੰਜਾਬ ਦੀ ਜ਼ਮੀਨ ਦੇ ਪੈਸੇ ਧੱਕੇਸ਼ਾਹੀ ਨਾਲ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਜ਼ਮੀਨ ਦੀ ਸਰਕਾਰੀ ਕੀਮਤ 60 ਦਿਨਾਂ ਦੇ ਅੰਦਰ ਨਾ ਲਈ ਅਤੇ ਜ਼ਮੀਨ ਦਾ ਕਬਜ਼ਾ ਨਾ ਦਿੱਤਾ ਤਾਂ ਪੰਜਾਬ ਪੁਲਸ ਦੀ ਮਦਦ ਨਾਲ ਜ਼ਮੀਨ ’ਤੇ ਕਬਜ਼ਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 200 ਤੋਂ ਪਾਰ, 8,668 ਪਾਜ਼ੇਟਿਵ

ਉਨ੍ਹਾਂ ਕਿਹਾ ਕਿ ਭਾਵੇਂ ਇਹ ਐਕਸਪ੍ਰੈੱਸ ਵੇਅ ਕੇਂਦਰ ਸਰਕਾਰ ਵਲੋਂ ਬਣਾਇਆ ਜਾਣਾ ਹੈ ਪਰ ਇਸ ਲਈ ਜ਼ਮੀਨ ਪੰਜਾਬ ਦੀ ਕੈਪਟਨ ਸਰਕਾਰ ਨੇ ਖਰੀਦ ਕੇ ਦੇਣੀ ਹੈ। ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੌਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਨ ਲਈ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਮਤ ਕੁਲੈਕਟਰ ਦਰਾਂ ’ਤੇ ਧੱਕੇ ਨਾਲ ਦੇ ਰਹੇ ਹਨ, ਜਦੋਂਕਿ ਕਿਸਾਨ ਆਪਣੀ ਜ਼ਮੀਨ ਦੀ ਕੀਮਤ ਆਮ ਬਾਜ਼ਾਰੀ ਮੁੱਲ ’ਤੇ ਤੈਅ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨਾਲ ਗੱਲਬਾਤ ਤੋਂ ਬਿਨਾਂ ਜ਼ਮੀਨ ਦੀ ਕੀਮਤ ਨਿਰਧਾਰਤ ਕਰਨਾ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।


Bharat Thapa

Content Editor

Related News