ਚੋਣਾਂ ਤੋਂ ਪਹਿਲਾਂ ਝੂਠੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹਰ ਫਰੰਟ ’ਤੇ ਹੋਏ ਫੇਲ : ਮਾਨ

Thursday, Jan 14, 2021 - 11:24 PM (IST)

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਜਨਕਲਿਆਣ ਕਰਨ ਦੀ ਬਜਾਏ ਜਨਤਾ ’ਤੇ ਜ਼ਬਰਦਸਤੀ ਆਰਥਿਕ ਬੋਝ ਪਾ ਰਹੀ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜੋ ਅੱਜ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਸਭ ਤੋਂ ਮਹਿੰਗੀ ਬਿਜਲੀ ਵੇਚਣ ਵਾਲਾ ਸੂਬਾ ਬਣ ਗਿਆ ਹੈ, ਜਦਕਿ ਪੰਜਾਬ ਆਪਣੀ ਲੋੜ ਤੋਂ ਵੱਧ ਬਿਜਲੀ ਦਾ ਉਤਪਾਦਨ ਕਰਦਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਦੂਸਰੇ ਰਾਜਾਂ ਤੋਂ ਬਿਜਲੀ ਖਰੀਦਣ ਤੋਂ ਬਾਅਦ ਵੀ ਦਿੱਲੀ ਦੀ ਜਨਤਾ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। ਕੈਪਟਨ ਨੂੰ ਦਿੱਲੀ ਸਰਕਾਰ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ ਤੇ ਪੰਜਾਬ ਦੀ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਮੁਫ਼ਤ ਵਿਚ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।
ਮਾਨ ਨੇ ਕੈਪਟਨ ’ਤੇ ਮਾਫੀਆ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਦੀ ਤਰ੍ਹਾਂ ਹੀ ਕੈਪਟਨ ਸਰਕਾਰ ਵਿਚ ਵੀ ਮਾਫੀਆ ਸਥਾਪਿਤ ਹੋ ਗਿਆ ਹੈ। ਮਾਲੀਆ ਵਧਾਉਣ ਲਈ ਸਰਕਾਰ ਨੂੰ ਟੈਕਸ ਵਧਾਉਣ ਦੀ ਲੋੜ ਨਹੀਂ ਹੈ, ਉਸ ਨੂੰ ਆਪਣੇ ਮਾਫੀਆ ਸਾਥੀਆਂ ’ਤੇ ਲਗਾਮ ਲਗਾਉਣ ਦੀ ਜ਼ਰੂਰਤ ਹੈ। ਕਾਨੂੰਨ ਵਿਵਸਥਾ ਦੇ ਮੋਰਚੇ ’ਤੇ ਵੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਫ਼ੇਲ ਸਾਬਿਤ ਹੋਈ ਹੈ।


Bharat Thapa

Content Editor

Related News