ਕੈਪਟਨ ਅਮਰਿੰਦਰ ਸਿੰਘ ਨੇ ਠੁਕਰਾਇਆ ਪਾਕਿ ਦਾ ਸੱਦਾ

Sunday, Nov 25, 2018 - 06:26 PM (IST)

ਕੈਪਟਨ ਅਮਰਿੰਦਰ ਸਿੰਘ ਨੇ ਠੁਕਰਾਇਆ ਪਾਕਿ ਦਾ ਸੱਦਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਭੇਜੇ ਗਏ ਸੱਦੇ ਨੂੰ ਠੁਕਰਾ ਦਿੱਤਾ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਜਾਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਪਹਿਲਾਂ ਖੂਨ ਖਰਾਬੇ ਦੀਆਂ ਘਟਨਾਵਾਂ 'ਤੇ ਰੋਕ ਲਗਾਵੇ ਫਿਰ ਹੀ ਉਹ ਪਾਕਿਸਤਾਨ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਵਿਚ ਹੋਏ ਅੱਤਵਾਦੀ ਹਮਲਿਆਂ ਵਿਚ ਪਾਕਿਸਤਾਨ ਦੀ ਸ਼ਮੂਲੀਅਤ ਵੀ ਸਾਹਮਣੇ ਆਉਂਦੀ ਰਹੀ ਹੈ, ਇਸ ਲਈ ਉਹ ਪਾਕਿਸਤਾਨ ਨਹੀਂ ਜਾਣਗੇ। ਪਹਿਲਾਂ ਪਾਕਿਸਤਾਨ ਆਪਣੇ ਵਲੋਂ ਕੀਤੀਆਂ ਜਾਂਦੀਆਂ ਹਿੰਸਕ ਕਾਰਵਾਈਆਂ 'ਤੇ ਰੋਕ ਲਗਾਵੇ ਫਿਰ ਹੀ ਪਾਕਿਸਤਾਨ ਜਾਣਗੇ। 

ਦੱਸਣਯੋਗ ਹੈ ਕਿ ਪਾਕਿਸਤਾਨ ਅਸੈਂਬਲੀ ਦੇ ਸਪੀਕਰ ਚੌਧਰੀ ਪਰਵੇਜ਼ ਇਲਾਹੀ ਨੇ ਕੈਪਟਨ ਅਮਰਿੰਦਰ ਸਿੰਘ 28 ਨਵੰਬਰ ਨੂੰ ਪਾਕਿ ਵਿਚ ਰੱਖੇ ਜਾਣ ਵਾਲੇ ਕੋਰੀਡੋਰ ਲਾਂਘੇ ਦੇ ਨਿਰਮਾਣ ਵਿਚ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਸੀ। ਇਥੇ ਇਹ ਵੀ ਜ਼ਿਕਰੇ ਖਾਸ ਹੈ ਕਿ ਪਹਿਲਾਂ ਭਾਰਤੀ ਪੰਜਾਬ ਸਰਕਾਰ ਵਲੋਂ ਚੌਧਰੀ ਪਰਵੇਜ਼ ਇਲਾਹੀ ਨੂੰ ਸੱਦਾ ਭੇਜਿਆ ਗਿਆ ਸੀ, ਜਿਸ 'ਤੇ ਇਲਾਹੀ ਨੇ ਇਨਕਾਰ ਕਰਦੇ ਹੋਏ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿ ਆਉਣ ਦੀ ਗੱਲ ਆਖੀ ਸੀ।


Related News