ਕੈਪਟਨ ਦੇ ਲਾਰਿਆਂ ਨੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਦਿਹਾੜੀ ਲਗਾਉਣ ਲਈ ਕੀਤਾ ਮਜਬੂਰ
Friday, Sep 10, 2021 - 05:16 PM (IST)
ਗੁਰਦਾਸਪੁਰ (ਸਰਬਜੀਤ) - ਸਾਡੇ ਪ੍ਰਤੀਨਿੱਧੀ ਵੱਲੋਂ ਵੇਖਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦੇ ਝੂਠੇ ਨਿਕਲਣ ਕਾਰਨ ਹੁਣ ਪੜ੍ਹੇ ਲਿਖੇ ਨੌਜਵਾਨ ਦਿਹਾੜੀ ਲਗਾਉਣ ਲਈ ਮਜ਼ਬੂਰ ਹੋ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸ਼ਹਿਰ ਦੇ ਲੈਬਰਸ਼ੈੱਡ ’ਚ ਦੇਖਣ ਨੂੰ ਮਿਲਿਆ, ਜਿੱਥੇ 12ਵੀਂ ਅਤੇ ਬੀ.ਏ ਆਰਟਸ ’ਚ ਚੰਗੇ ਨੰਬਰ ਲੈ ਕੇ ਪਾਸ ਹੋਣ ਵਾਲੇ ਨੌਜਵਾਨ ਦਿਹਾੜੀ ਲਈ ਗ੍ਰਾਹਕ ਦਾ ਇੰਤਜਾਰ ਕਰਦੇ ਹੋਏ ਦੇਖੇ ਗਏ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਪੜੇ ਲਿਖੇ ਨੌਜਵਾਨ ਜਗਜੀਵਨ ਰਾਮ, ਨਵਤੇਜ ਸਿੰਘ, ਹਿੰਮਤ ਸਿੰਘ, ਨਰੇਸ਼ ਕੁਮਾਰ, ਮੇਸ਼ਾ ਆਦਿ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀ ਪੜੇ ਲਿਖੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਵੀ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਸੱਤਾ ਤੋਂ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ ਤਾਂ ਉਸ ਸਮੇਂ ਉਨ੍ਹਾਂ ਦੀ ਆਸ ਬੱਝੀ ਸੀ ਕਿ ਹੁਣ ਉਨ੍ਹਾਂ ਦੀਆਂ ਸਾਰੀਆਂ ਹੀ ਮੁਸ਼ਕਲਾਂ ਹੱਲ ਹੋ ਜਾਣਗੀਆ। ਨੌਜਵਾਨਾਂ ਨੂੰ ਕੀ ਪਤਾ ਸੀ ਕਿ ਉਹ ਸਾਰੇ ਵਾਅਦੇ ਵੀ ਝੂਠੇ ਹੀ ਨਿਕਲਣਗੇ। ਹੁਣ ਉਹ ਮਾਤਾ-ਪਿਤਾ ਦਾ ਪਾਲਣ ਪੋਸ਼ਣ ਕਰਨ ਲਈ ਦਿਹਾੜੀ ਲਗਾਉਣ ਲਈ ਮਜ਼ਬੂਰ ਹਨ। ਪਹਿਲੇ ਹੀ ਮਹਿੰਗਾਈ ਦੀ ਮਾਰ ਪੈ ਰਹੀ ਹੈ, ਜਦੋਂਕਿ ਸਰਕਾਰ ਦੇ ਲਾਰੇ ਕਰਕੇ ਸਾਨੂੰ ਆਰਥਿਕ ਬਹੁਤ ਘਾਟਾ ਪੈ ਰਿਹਾ ਹੈ। ਇਸ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਹੈ।
ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)