ਹਰੀਸ਼ ਰਾਵਤ ਦੀ ਨਿਯੁਕਤੀ ਦੇ ਨਾਲ ਹੀ ਸ਼ੁਰੂ ਹੋ ਗਿਆ ਸੀ ਕੈਪਟਨ ਦਾ ਕਾਊਂਟਡਾਊਨ
Sunday, Sep 19, 2021 - 09:41 PM (IST)
ਲੁਧਿਆਣਾ (ਹਿਤੇਸ਼)-ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦਾ ਫੈਸਲਾ ਭਲੇ ਹੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋ ਲੈਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਕੈਪਟਨ ਦਾ ਕਾਊਂਟਡਾਊਨ ਹਰੀਸ਼ ਰਾਵਤ ਦੀ ਨਿਯੁਕਤੀ ਦੇ ਨਾਲ ਹੀ ਸ਼ੁਰੂ ਹੋ ਗਿਆ ਸੀ ਕਿਉਂਕਿ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਫੀ ਦੇਰ ਤੋਂ ਨਾਰਾਜ਼ ਹੋ ਕੇ ਘਰ ਬੈਠੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਫੀਲਡ 'ਚ ਲਿਆਉਣ 'ਤੇ ਸਭ ਤੋਂ ਜ਼ਿਆਦਾ ਜ਼ੋਰ ਦਿੱਤਾ, ਜਿਸ ਦੇ ਤਹਿਤ ਰਾਵਤ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪੂੰਜੀ ਦੱਸਿਆ ਅਤੇ ਉਨਾਂ ਨੂੰ ਘਰੋਂ ਬਾਹਰ ਕੱਢ ਕੇ ਜਨਤਕ ਸਮਾਰੋਹਾਂ ਤੋਂ ਇਲਾਵਾ ਕੈਪਟਨ ਅਤੇ ਰਾਹੁਲ ਕੋਲ ਲੈ ਕੇ ਗਏ।
ਇਹ ਵੀ ਪੜ੍ਹੋ :ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਕਮੀ : WHO
ਉਨ੍ਹਾਂ ਨੇ ਕਿਸਾਨ ਰੈਲੀ ਦੌਰਾਨ ਰਾਹੁਲ ਦੇ ਸਾਹਮਣੇ ਤਿੱਖੇ ਤੇਵਰ ਦਿਖਾਉਣ ਤੋਂ ਬਾਅਦ ਲੰਬੇ ਸਮੇਂ ਤੱਕ ਗਾਇਬ ਰਹੇ ਸਿੱਧੂ ਦੀ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਨਾਲ ਮੀਟਿੰਗ ਦੀ ਤਿਆਰ ਕਰਵਾਈ। ਇਸ ਤੋਂ ਬਾਅਦ ਹਾਈਕਮਾਨ ਵੱਲੋਂ ਵਿਧਾਇਕਾਂ ਨੂੰ ਦਿੱਲੀ ਬੁਲਾ ਕੇ ਜੋ ਫੀਡਬੈਕ ਲਈ ਗਈ ਉਸ 'ਚ ਵੀ ਰਾਵਤ ਨੇ ਵੱਡੀ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ : ਭਰਾ ਬਣ ਗਿਆ CM, ਟੀ.ਵੀ. ਤੋਂ ਲੱਗਿਆ ਪਤਾ
ਇਥੇ ਤੱਕ ਕਿ ਕੈਪਟਨ ਦੇ ਵਿਰੋਧ ਦੇ ਬਾਵਜੂਦ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਕ੍ਰੈਡਿਟ ਵੀ ਰਾਵਤ ਨੂੰ ਹੀ ਜਾਂਦਾ ਹੈ ਅਤੇ ਵਿਧਾਇਕਾਂ ਵੱਲ਼ੋਂ ਲਿਖੀ ਚਿੱਠੀ ਦੇ ਆਧਾਰ 'ਤੇ ਕੈਪਟਨ ਨੂੰ ਹਟਾਉਣ ਦਾ ਫੈਸਲਾ ਕਰਵਾਉਣ ਦੇ ਪਿੱਛੇ ਵੀ ਰਾਵਤ ਦਾ ਅਹਿਮ ਯੋਗਦਾਨ ਦੱਸਿਆ ਜਾ ਰਿਹਾ ਹੈ। ਸ਼ਾਇਦ ਇਹ ਕਾਰਨ ਹੈ ਕਿ ਉੱਤਰਾਖੰਡ 'ਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਰਾਵਤ ਨੂੰ ਫਿਲਹਾਲ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : 'ਆਪ' ਵੱਲੋਂ ਚੰਨੀ ਨੂੰ ਵਧਾਈ, ਸਾਰੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।