ਕੈਪਟਨ ਵਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇਕ ਡੰਗ ਟਪਾਊ ਡਰਾਮਾ : ਚੀਮਾ

Friday, Jul 30, 2021 - 02:22 AM (IST)

ਚੰਡੀਗੜ੍ਹ(ਰਮਨਜੀਤ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਜਾਂ ਰੱਦ ਕਰਨ ਪੀ. ਐੱਸ. ਪੀ. ਸੀ. ਐੱਲ. ਨੂੰ ਲਿਖੀ ਚਿੱਠੀ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਜੇ ਐੱਮ. ਡੀ. ਨੂੰ ਚਿੱਠੀ ਲਿਖ ਕੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਜਾਂ ਰਿਵਿਊ ਹੋ ਸਕਦੇ ਹਨ ਤਾਂ ਸਾਢੇ ਚਾਰ ਸਾਲ ਕੈਪਟਨ ਅਤੇ ਕਾਂਗਰਸੀ ਕਿੱਥੇ ਸੁੱਤੇ ਪਏ ਸਨ? ਚੀਮਾ ਨੇ ਬਿਜਲੀ ਸਮਝੌਤੇ ਰੱਦ ਕਰਨ ਵਿਚ ਸਾਥ ਦੇਣ ਦਾ ਵਾਅਦਾ ਦਿੰਦਿਆ ਕਿਹਾ ਕਿ ਜੇ ਮੁੱਖ ਮੰਤਰੀ ਸਚਮੁੱਚ ਸੰਜੀਦਾ ਹਨ ਤਾਂ ਤੁਰੰਤ ਮੰਤਰੀ ਮੰਡਲ ਦੀ ਬੈਠਕ ਵਿਚ ਅਤੇ ਫਿਰ ਵਿਧਾਨਸਭਾ ਦੇ ਸੈਸ਼ਨ ਰਾਹੀਂ ਪੀ. ਪੀ. ਏਜ਼ ਰੱਦ ਕਰਵਾਉਣ, ਜਿਨ੍ਹਾਂ ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲਾਂ ਦੀ ਕੈਬਨਿਟ ਨੇ ਪਾਸ ਕੀਤਾ ਸੀ।

ਇਹ ਵੀ ਪੜ੍ਹੋ- ਗਰੀਬ ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਘਰ ਦੀ ਛੱਤ ਡਿਗਣ ਨਾਲ ਇੱਕ ਦੀ ਮੌਤ
ਵੀਰਵਾਰ ਨੂੰ ਪ੍ਰੈੱਸ ਸੰਮੇਲਨ ਦੌਰਾਨ ਚੀਮਾ ਨੇ ਕਿਹਾ ਕਿ ਇਹ ਚਿੱਠੀ-ਚਿੱਠੀ ਦਾ ਖੇਡ ਪੰਜਾਬ ਦੇ ਲੋਕਾਂ ਨਾਲ ਇਕ ਹੋਰ ਧੋਖਾ ਅਤੇ ਕਾਂਗਰਸ ਸਰਕਾਰ ਦਾ ਸਮਾਂ ਲੰਘਾਉਣ ਦੀ ਇੱਕ ਚਾਲ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਨਤਾ ਨੂੰ ਸਪੱਸ਼ਟ ਕਰਨ ਕਿ ਮੰਤਰੀ ਮੰਡਲ ਦੀ ਬੈਠਕ ਸੱਦਣ ਤੋਂ ਕਿਉਂ ਭੱਜ ਰਹੇ ਹਨ? ਅੱਜ 41 ਦਿਨ ਹੋ ਗਏ ਪੰਜਾਬ ਮੰਤਰੀ ਮੰਡਲ ਦੀ ਕੋਈ ਬੈਠਕ ਹੀ ਨਹੀਂ ਬੁਲਾਈ ਗਈ। ਅੱਜ ਤੱਕ ਨਹੀਂ ਹੋਇਆ ਕਿ ਇੰਨੇ ਦਿਨ ਮੰਤਰੀ ਮੰਡਲ ਦੀ ਬੈਠਕ ਹੀ ਨਾ ਹੋਵੇ।

ਇਹ ਵੀ ਪੜ੍ਹੋ-  ਬਸਪਾ-ਅਕਾਲੀ ਗੱਠਜੋੜ ਨੂੰ ਸੱਤਾ ’ਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ : ਜਸਬੀਰ ਸਿੰਘ ਗੜ੍ਹੀ

ਚੀਮਾ ਨੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਮੰਗ ਕਰਦਿਆਂ ਸਵਾਲ ਕੀਤਾ ਕੀ ਕੈਪਟਨ ਦੱਸਣਗੇ ਕਿ ਪੀ.ਪੀ. ਏਜ਼ ਬਾਰੇ ਜਿਹੜਾ ਵ੍ਹਾਈਟ ਪੇਪਰ ਵਿਧਾਨ ਸਭਾ ਵਿਚ ਲਹਿਰਾ ਰਹੇ ਸੀ, ਉਹ ਕਿੱਥੇ ਹੈ? ਉਨ੍ਹਾਂ ਦੱਸਿਆ ਕਿ ਕੈਪਟਨ ਦੀ ਚਿੱਠੀ ਨੇ ਇਕ ਗੱਲ ਸਾਫ਼ ਕਰ ਦਿੱਤੀ ਕਿ ਆਮ ਅਦਾਮੀ ਪਾਰਟੀ ਬਿਜਲੀ ਸਮਝੌਤੇ ਰੱਦ ਕਰਨ ਦਾ ਜਿਹੜਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਪਿੰਡਾਂ-ਮੁਹੱਲਿਆਂ ਤੋਂ ਲੈ ਕੇ ਵਿਧਾਨ ਸਭਾ ਵਿਚ ਉਠਾਉਂਦੀ ਆ ਰਹੀ ਹੈ ਉਹ ਬਿਲਕੁੱਲ ਸਹੀ ਅਤੇ ਲੋਕ ਹਿਤੈਸ਼ੀ ਹੈ। ਇਸ ਨਾਲ ਸਾਡੇ ਇਹ ਦੋਸ਼ ਵੀ ਸਹੀ ਹੁੰਦੇ ਹਨ ਕਿ ਬਾਦਲਾਂ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਕਮਿਸ਼ਨ (ਦਲਾਲੀ) ਤੈਅ ਕੀਤਾ ਹੋਇਆ ਸੀ, ਉਹੋ ਕਮਿਸ਼ਨ ਬਾਅਦ ਵਿਚ ਕਾਂਗਰਸ ਸਰਕਾਰ ਨੇ ਲੈਣਾ ਤੈਅ ਲਿਆ।


Bharat Thapa

Content Editor

Related News