ਕੈਪਟਨ ਦੇ ਘਰ-ਘਰ ਰੋਜ਼ਗਾਰ ਦੇਣ ਦੇ ਨਾਅਰੇ ਤੋਂ ਭਾਵ ਸਿਰਫ਼ ਕਾਂਗਰਸੀਆਂ ਦੇ ਘਰ ਰੋਜ਼ਗਾਰ : ਚੀਮਾ

06/19/2021 11:29:16 PM

ਚੰਡੀਗੜ੍ਹ(ਸ਼ਰਮਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਸ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੀ ਅਚੋਲਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੰਜਾਬ ਵਾਸੀਆਂ ਸਾਹਮਣੇ ਨੰਗਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਤੋਂ ਪਤਾ ਚੱਲਦਾ ਹੈ ਕਿ ਚੋਣਾਂ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਦੇਣ ਦੇ ਨਾਅਰੇ ਤੋਂ ਭਾਵ ਸਿਰਫ਼ ਕਾਂਗਰਸੀਆਂ ਦੇ ਘਰ ਰੋਜ਼ਗਾਰ ਦੇਣਾ ਅਤੇ ਆਮ ਲੋਕਾਂ ਦੇ ਧੀਆਂ-ਪੁੱਤਾਂ ਨੂੰ ਬੇਰੋਜ਼ਗਾਰ ਕਰਨਾ ਸੀ। ਚੀਮਾ ਨੇ ਕਿਹਾ ਕਿ ‘ਆਪ’ ਕੈਪਟਨ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਕੇਵਲ ਕਾਂਗਰਸੀ ਅਮੀਰ ਵਿਧਾਇਕਾਂ ਦੇ ਬੱਚਿਆ ਨੂੰ ਨੌਕਰੀਆਂ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦੀ ਹੈ।

Bharat Thapa

This news is Content Editor Bharat Thapa