ਕੁੰਭਕਰਨੀ ਨੀਂਦ ਸੁੱਤਾ ਕੈਪਟਨ ਬੇਅਦਬੀਆਂ ਦੇ ਦੋਸ਼ੀਆਂ ਨੂੰ ਦਿਵਾਏ ਫਾਂਸੀ : ਬ੍ਰਹਮਪੁਰਾ

Friday, Aug 14, 2020 - 06:20 PM (IST)

ਕੁੰਭਕਰਨੀ ਨੀਂਦ ਸੁੱਤਾ ਕੈਪਟਨ ਬੇਅਦਬੀਆਂ ਦੇ ਦੋਸ਼ੀਆਂ ਨੂੰ ਦਿਵਾਏ ਫਾਂਸੀ : ਬ੍ਰਹਮਪੁਰਾ

ਤਰਨਤਾਰਨ (ਰਮਨ ਚਾਵਲਾ) : ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਫਾਂਸੀ ਦੀ ਸਜ਼ਾ ਦਿਵਾਉਣ ਲਈ ਕੈਪਟਨ ਤੁਰੰਤ ਕਾਰਵਾਈ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਤਾਂ ਜੋ ਸਿੱਖਾਂ ਨੂੰ ਇਨਸਾਫ ਮਿਲ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬਹਮਪੁਰਾ ਨੇ ਤਰਨਤਾਰਨ ਵਿਖੇ ਡੀ. ਸੀ. ਦਫਤਰ ਬਾਹਰ ਦਿੱਤੇ ਧਰਨੇ ਦੌਰਾਨ ਕੀਤਾ। ਇਸ ਉਪਰੰਤ ਬ੍ਰਹਮਪੁਰਾ ਅਤੇ ਸਮੂਹ ਪਾਰਟੀ ਵਰਕਰਾਂ ਨੇ ਡੀ. ਸੀ. ਨੂੰ ਮੰਗ ਪੱਤਰ ਵੀ ਦਿੱਤਾ।

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕੁੰਭਕਰਨੀ ਨੀਂਦ ਸੁੱਤਾ ਕੈਪਟਨ ਸਿੱਖਾਂ ਨੂੰ ਇਨਸਾਫ ਦਿਵਾਉਣ 'ਚ ਦੇਰੀ ਕਰ ਰਿਹਾ ਹੈ। ਜਦ ਕਿ ਸਿੱਖ ਜਗਤ ਦੀਆਂ ਨਜ਼ਰਾਂ ਸਰਕਾਰ 'ਤੇ ਹੀ ਹਨ ਕਿ ਕਦੋਂ ਦੋਸ਼ੀ ਜੇਲ ਦੀਆਂ ਸਲਾਖਾਂ ਪਿੱਛੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਦਿੰਦੇ ਹੋਏ ਸਰਕਾਰ ਨੂੰ ਯਾਦ ਕਰਵਾਇਆ ਜਾ ਰਿਹਾ ਹੈ ਕਿ ਸਿੱਖ ਭਾਈਚਾਰਾ ਬਾਦਲ ਸਰਕਾਰ ਵੇਲੇ ਹੋਈਆਂ ਗੁਰੂ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਫਾਂਸੀ 'ਤੇ ਲੱਟਕਦਾ ਵੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।

ਬ੍ਰਹਮਪੁਰਾ ਨੇ ਚੇਤਾਵਨੀ ਭਰੇ ਲਿਹਾਜ਼ੇ 'ਚ ਕਿਹਾ ਕਿ ਪੰਥ ਨਾਲ ਧੋਖਾ ਕਰਨ ਵਾਲਿਆਂ ਨੂੰ ਸਿੱਖ ਰੋਹ ਦਾ ਸਾਹਮਣਾ ਕਰਨਾ ਪਵੇਗਾ। ਬ੍ਰਹਮਪੁਰਾ ਤੇ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਲੰਮੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀਆਂ ਬੇਅਦਬੀਆਂ ਹੋ ਰਹੀਆਂ ਹਨ। ਇਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਪਏ ਹਨ। ਇਸ ਮੌਕੇ ਬਲਵਿੰਦਰ ਸਿੰਘ ਵੇਈਪੁਈਂ ਮੈਂਬਰ ਸ਼੍ਰੋਮਣੀ ਕਮੇਟੀ, ਸਤਨਾਮ ਸਿੰਘ ਚੋਹਲਾ ਸਾਹਿਬ, ਬਲਜਿੰਦਰ ਸਿੰਘ ਵਲਟੋਹਾ, ਜਗਜੀਤ ਸਿੰਘ ਚੋਹਲਾ ਖੁਰਦ, ਕਸ਼ਮੀਰ ਸਿੰਘ ਸੰਘਾ ਪ੍ਰਧਾਨ, ਗੁਰਬੀਰ ਸਿੰਘ, ਦਲਬੀਰ ਸਿੰਘ, ਸਤਿੰਦਰਪਾਲ ਸਿੰਘ ਮਲ ਮੋਹਰੀ ਆਦਿ ਹਾਜ਼ਰ ਸਨ ।


author

Gurminder Singh

Content Editor

Related News