ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਉਮੀਦਵਾਰ ਸਲਾਰੀਆ ''ਤੇ ਵੱਡਾ ਖੁਲਾਸਾ (ਵੀਡੀਓ)

09/22/2017 8:45:20 PM

ਗੁਰਦਾਸਪੁਰ (ਬਿਊਰੋ) : ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਵਲੋਂ ਚੋਣ ਮੈਦਾਨ ਵਿਚ ਉਤਾਰੇ ਸਵਰਨ ਸਿੰਘ ਸਲਾਰੀਆ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਲਾਰੀਆ ਨੇ ਕਾਂਗਰਸ ਵਲੋਂ ਵੀ ਟਿਕਟ ਮੰਗੀ ਸੀ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਭਾਜਪਾ ਉਮੀਦਵਾਰ ਸਿਰਫ ਪੈਸੇ ਦੇ ਦਮ 'ਤੇ ਹੀ ਸਿਆਸਤ ਕਰਨਾ ਚਾਹੁੰਦੇ ਹਨ। ਕੈਪਟਨ ਗੁਰਦਾਸਪੁਰ ਵਿਖੇ ਸੁਨੀਲ ਜਾਖੜ ਦੇ ਹੱਕ ਵਿਚ ਰੱਖੀ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਦੱਸਣਯੋਗ ਹੈ ਕਿ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖਾਲ੍ਹੀ ਹੋਈ ਗੁਰਦਾਸਪੁਰ ਦੀ ਲੋਕ ਸਭਾ ਸੀਟ 'ਤੇ ਚੋਣ ਕਮਿਸ਼ਨ ਵਲੋਂ 11 ਅਕਤੂਬਰ ਨੂੰ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ, ਭਾਜਪਾ ਵਲੋਂ ਸਵਰਨ ਸਿੰਘ ਸਲਾਰੀਆ ਅਤੇ ਕਾਂਗਰਸ ਵਲੋਂ ਸੁਨੀਲ ਜਾਖੜ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।


Related News