ਅਹਿਮ ਖ਼ਬਰ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

Thursday, Jan 26, 2023 - 08:23 PM (IST)

ਅਹਿਮ ਖ਼ਬਰ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਨ ਦੀ ਸੰਭਾਵਨਾ ਹੈ, ਜਿਨ੍ਹਾਂ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕੀਤਾ ਹੈ ਕਿ ਉਹ ਅਹੁਦਾ ਛੱਡਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : BBC ਡਾਕੂਮੈਂਟਰੀ ਵਿਵਾਦ: JNU ਤੋਂ ਬਾਅਦ ਹੁਣ ਜਾਮੀਆ 'ਚ ਹੰਗਾਮਾ, ਵਧਾਈ ਗਈ ਸੁਰੱਖਿਆ

ਉਨ੍ਹਾਂ ਕਿਹਾ, "ਮਾਣਯੋਗ ਪ੍ਰਧਾਨ ਮੰਤਰੀ ਦੀ ਹਾਲ ਹੀ ਦੀ ਮੁੰਬਈ ਫੇਰੀ ਦੌਰਾਨ ਮੈਂ ਉਨ੍ਹਾਂ ਨੂੰ ਸਾਰੀਆਂ ਰਾਜਨੀਤਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਅਤੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਗਤੀਵਿਧੀਆਂ ਵਿੱਚ ਬਿਤਾਉਣ ਦੀ ਆਪਣੀ ਇੱਛਾ ਦੱਸੀ ਹੈ।" ਉਨ੍ਹਾਂ ਕਿਹਾ, "ਮਹਾਰਾਸ਼ਟਰ ਵਰਗੇ ਮਹਾਨ ਰਾਜ, ਸੰਤਾਂ, ਸਮਾਜ ਸੁਧਾਰਕਾਂ ਅਤੇ ਬਹਾਦਰ ਸੈਨਾਨੀਆਂ ਦੀ ਧਰਤੀ 'ਤੇ ਰਾਜ ਸੇਵਕ ਜਾਂ ਰਾਜਪਾਲ ਵਜੋਂ ਸੇਵਾ ਕਰਨਾ ਮੇਰੇ ਲਈ ਇਕ ਪੂਰਨ ਸਨਮਾਨ ਅਤੇ ਮਾਣ ਵਾਲੀ ਗੱਲ ਸੀ।"

ਇਹ ਵੀ ਪੜ੍ਹੋ : ਪਦਮ ਪੁਰਸਕਾਰਾਂ ਦਾ ਐਲਾਨ: ORS ਦੇ ਜਨਮਦਾਤਾ ਦਿਲੀਪ ਤੇ ਮੁਲਾਇਮ ਸਿੰਘ ਨੂੰ ਮਿਲੇਗਾ ਪਦਮ ਵਿਭੂਸ਼ਣ, ਪੜ੍ਹੋ ਪੂਰੀ ਲਿਸਟ

ਰਾਜ ਭਵਨ ਦੇ ਇਕ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ "ਰਾਜਪਾਲ ਕੋਸ਼ਿਆਰੀ ਨੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਵਿੱਚ ਬਿਤਾਉਣ ਦੀ ਇੱਛਾ ਜ਼ਾਹਿਰ ਕੀਤੀ ਹੈ।" 80 ਸਾਲਾ ਕੋਸ਼ਿਆਰੀ ਦਾ ਊਧਵ ਠਾਕਰੇ ਦੀ ਅਗਵਾਈ ਵਾਲੀ ਪਿਛਲੀ ਮਹਾ ਵਿਕਾਸ ਅਗਾੜੀ ਸਰਕਾਰ ਨਾਲ ਅਕਸਰ ਟਕਰਾਅ ਹੁੰਦਾ ਰਹਿੰਦਾ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਥਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਹਾਰਾਸ਼ਟਰ ਭੇਜਿਆ ਜਾ ਸਕਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News