ਕੈਪਟਨ ਅਮਰਿੰਦਰ ਨੇ ਜ਼ੀਰਾ ਵਿਖੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਬਲ ਪ੍ਰਯੋਗ ਦੀ ਕੀਤੀ ਨਿੰਦਾ, ਕਹੀ ਇਹ ਗੱਲ
Tuesday, Dec 20, 2022 - 09:19 PM (IST)
ਚੰਡੀਗੜ੍ਹ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਪਿੰਡ ਮਨਸੂਰਵਾਲ 'ਚ ਇਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ। ਕਿਸਾਨਾਂ ਨੂੰ ਬਾਹਰ ਕੱਢਣ ਲਈ ਸਰਕਾਰ ਵੱਲੋਂ ਭਾਰੀ ਪੁਲਸ ਬਲ ਦੀ ਵਰਤੋਂ ਕੀਤੇ ਜਾਣ ਦੀਆਂ ਖ਼ਬਰਾਂ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਨੇ ਇਕ ਬਿਆਨ 'ਚ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਪੁਲਸ ਤਾਕਤ ਦੀ ਵਰਤੋਂ ਕਰਨਾ ਕੋਈ ਹੱਲ ਨਹੀਂ ਹੈ, ਤੁਹਾਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਨ ਦੀ ਲੋੜ ਹੈ।
ਇਹ ਵੀ ਪੜ੍ਹੋ : ਧੁੰਦ 'ਚ ਸੜਕ ਹਾਦਸੇ ਰੋਕਣ ਲਈ PWD ਮੰਤਰੀ ਨੇ ਸ਼ੁਰੂ ਕੀਤੀ ਰਿਫਲੈਕਟਰ ਲਗਾਉਣ ਦੀ ਮੁਹਿੰਮ
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਡਿਸਟਿਲਰੀ ਲਈ ਰਸਤਾ ਖੋਲ੍ਹਣ ਦੇ ਅਦਾਲਤੀ ਹੁਕਮ ਸਨ ਪਰ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਸ਼ਾਂਤੀਪੂਰਵਕ ਇਸ ਹੁਕਮ ਨੂੰ ਪੂਰਾ ਕਰ ਸਕਦੇ ਸਨ। ਕੈਪਟਨ ਨੇ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪਿਛਲੇ ਤਜਰਬੇ ’ਤੇ ਆਧਾਰਿਤ ਹਨ ਕਿਉਂਕਿ ਉਦਯੋਗਿਕ ਗੰਦੇ ਤੱਤਾਂ ਦਾ ਪਾਣੀ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਦਾ ਹੈ, ਜਿਸ ਨਾਲ ਕੈਂਸਰ ਸਮੇਤ ਕਈ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਸਰਕਾਰ ਨੂੰ ਕਿਸਾਨਾਂ ਵਿਰੁੱਧ ਹਿੰਸਾ ਦੀ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।