ਕਿਸਾਨਾਂ ’ਤੇ ਹਰਿਆਣਾ ਪੁਲਸ ਦੀ ਕਾਰਵਾਈ ’ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
Sunday, Feb 25, 2024 - 06:26 PM (IST)
ਪਟਿਆਲਾ : ਕਿਸਾਨਾਂ ਵਲੋਂ ਆਪਣੀਆਂ ਮੰਗਾਂ ਦੇ ਚੱਲਦੇ ਦਿੱਲੀ ਨੂੰ ਪਾਏ ਗਏ ਚਾਲਿਆਂ ਦੌਰਾਨ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ ’ਤੇ ਕੀਤੀ ਕਾਰਵਾਈ ਦੀ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ ਕਿ ਹਰਿਆਣਾ ਪੁਲਸ ਵੱਲੋਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ’ਤੇ ਕੀਤੇ ਤਸ਼ੱਦਦ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਕੈਪਟਨ ਨੇ ਆਖਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਕਿਸਾਨਾਂ ’ਤੇ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ, ਜਿਨ੍ਹਾਂ ਨੇ ਇਕ ਨਿਹੱਥੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਇਹ ਨੌਜਵਾਨ ਸਿਰਫ ਲੋਕਾਂ ਨੂੰ ਲੰਗਰ ਵਰਤ ਰਿਹਾ ਸੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਕਦਮ, ਤਬਾਦਲਿਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
ਕੈਪਟਨ ਨੇ ਕਿਹਾ ਕਿ ਇਕ ਲੰਗਰ ਵਰਤਾ ਰਹੇ ਨਿਹੱਥੇ ਨੌਜਵਾਨ ’ਤੇ ਹਰਿਆਣਾ ਪੁਲਸ ਨੇ ਭਾਰੀ ਤਸ਼ੱਦਦ ਢਾਹਿਆ ਹੈ। ਲਿਹਾਜ਼ਾ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਲਜ਼ਮ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਖ਼ਤ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8