ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ''ਤੇ ਭੁੱਖ ਹੜਤਾਲ ਸ਼ੁਰੂ

Saturday, Dec 22, 2018 - 05:21 PM (IST)

ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ''ਤੇ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ (ਰਮਨਜੀਤ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦਾ ਭਰੋਸਾ ਉਠ ਗਿਆ ਹੈ। ਅੱਜ ਇਥੇ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ 'ਚੋਂ ਸੈਂਕੜੇ ਪੀੜਤ ਪਰਿਵਾਰ ਜ਼ਿਮੀਂਦਾਰਾਂ ਦੀ ਦਹਿਸ਼ਤ ਅਤੇ ਗੁੰਡਾਗਰਦੀ ਦੇ ਡਰ ਕਾਰਨ ਚੰਡੀਗੜ੍ਹ ਵਿਖੇ ਸ਼ਰਨਾਰਥੀਆਂ ਦੀ ਜ਼ਿੰਦਗੀ ਜੀਣ ਲਈ ਮਜਬੂਰ ਹੋ ਗਏ ਹਨ।

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਹ ਦੋਸ਼ ਅੱਜ ਇਥੇ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਅਣਮੇਥੇ ਸਮੇਂ ਲਈ ਸ਼ੁਰੂ ਕੀਤੇ ਧਰਨੇ ਮੌਕੇ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲੇ 'ਚੋਂ ਇਨ੍ਹਾਂ ਪੀੜਤ ਗਰੀਬ ਪਰਿਵਾਰਾਂ ਨਾਲ ਪਿਛਲੇ ਕਈ ਮਹੀਨਿਆਂ ਤੋਂ ਰਾਜਨੀਤਕ ਆਗੂਆਂ ਦੀ ਸ਼ਹਿ ਪ੍ਰਾਪਤ ਸਰਮਾਏਦਾਰ ਕਿਸਾਨ ਦਹਿਸ਼ਤ ਫੈਲਾਉਣ ਅਤੇ ਪੁਲਸ ਦੀ ਮਿਲੀਭੁਗਤ ਕਾਰਨ ਝੂਠੇ ਕੇਸ ਦਰਜ ਹੋਏ। ਉਨ੍ਹਾਂ ਨੇ ਕਿਹਾ ਕਿ ਪੁਲਸ ਦਾ ਇਸਤੇਮਾਲ ਕਰਕੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਜਾਤੀ ਵਿਤਕਰੇ, ਸ਼ੋਸ਼ਣ, ਬੇਇਨਸਾਫੀ, ਅੱਤਿਆਚਾਰ, ਧੱਕੇਸ਼ਾਹੀ ਦਾ ਸ਼ਿਕਾਰ ਬਣਾਇਆ  ਜਾ ਰਿਹਾ ਹੈ। ਕੈਂਥ ਨੇ ਦੱਸਿਆ ਕਿ ਜਦੋਂ ਤੱਕ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਨਿਆਂ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਕੀਤੀ ਜਾ ਰਹੀ ਹੈ।


author

Anuradha

Content Editor

Related News