ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ
Saturday, Aug 24, 2019 - 06:57 PM (IST)

ਚੰਡੀਗੜ੍ਹ : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਅਰੁਣ ਜੇਤਲੀ ਦੇ ਦਿਹਾਂਤ ਦੀ ਖਬਰ ਸੁਣ ਕੇ ਡੂੰਘਾ ਦੁੱਖ ਪੁੱਜਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਨ ਅਤੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।