ਭਾਜਪਾ ''ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਸੁਣਾਈਆਂ ਖਰੀਆਂ-ਖਰੀਆਂ

10/23/2020 6:39:09 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ 'ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ 'ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ 'ਤੇ ਥੋਪਣ ਨਹੀਂ ਦੇਣਗੇ। ਭਾਜਪਾ ਵੱਲੋਂ ਕੱਲ ਬਿਨਾਂ ਇਜਾਜ਼ਤ ਲਏ ਅਖੌਤੀ 'ਦਲਿਤ ਇਨਸਾਫ ਯਾਤਰਾ' ਕੱਢਣ ਦੀ ਵਿਅਰਥ ਕੋਸ਼ਿਸ਼ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ। ਉਨ੍ਹਾਂ ਕਿਹਾ ਕਿ ਇਹ ਵੰਡੀਆਂ ਪਾਉਣ ਵਾਲੀਆਂ ਚਾਲਾਂ ਪੰਜਾਬ ਵਿਚ ਕਦੇ ਵੀ ਸਫਲ ਨਹੀਂ ਹੋਣਗੀਆਂ।

ਇਹ ਵੀ ਪੜ੍ਹੋ :  ਦੀਵਾਲੀ ਨੇੜੇ ਵੱਡਾ ਧਮਾਕਾ ਕਰ ਸਕਦੇ ਹਨ ਰਣਜੀਤ ਸਿੰਘ ਬ੍ਰਹਮਪੁਰਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੂੰ ਦਲਿਤ ਅਧਿਕਾਰਾਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਨੂੰ ਭਾਜਪਾ ਆਪਣੀ ਸੱਤਾ ਦੌਰਾਨ ਬੇਰਹਿਮੀ ਨਾਲ ਦਰੜਦੀ ਰਹੀ ਹੈ। ਉਨ੍ਹਾਂ ਹੈਰਾਨ ਕਰਨ ਵਾਲੇ ਅੰਕੜਿਆਂ ਵੱਲ ਇਸ਼ਾਰਾ ਕੀਤਾ ਜੋ ਦਰਸਾਉਂਦੇ ਹਨ ਕਿ ਭਾਜਪਾ ਦੀ ਸੱਤਾ ਦੌਰਾਨ ਉੱਤਰ ਪ੍ਰਦੇਸ਼ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ 'ਤੇ ਹੋਏ ਅੱਤਿਆਚਾਰ ਦੇਸ਼ ਵਿਚ ਹੋਏ ਅੱਤਿਆਚਾਰਾਂ ਦਾ 25 ਫ਼ੀਸਦ ਤੋਂ ਵੱਧ ਹਿੱਸਾ ਹਨ ਅਤੇ ਸਾਲ 2018 ਵਿਚ ਅਜਿਹੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਹੋਈਆਂ ਹਨ। ਉਨ੍ਹਾਂ ਭਾਜਪਾ ਨੂੰ ਪੁੱਛਿਆ ਕਿ ਕੀ ਇਹ ਤੁਹਾਡੀ ਦਲਿਤਾਂ ਲਈ ਨਿਆਂ ਦੀ ਪਰਿਭਾਸ਼ਾ ਹੈ? ਕੀ ਤੁਸੀਂ ਇਹੋ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਦੇਣਾ ਚਾਹੁੰਦੇ ਹੋ?

ਇਹ ਵੀ ਪੜ੍ਹੋ :  ਲੁਧਿਆਣਾ ਮੁਥੂਟ ਫਾਇਨਾਂਸ ਡਕੈਤੀ ਮਾਮਲੇ 'ਚ ਵੱਡਾ ਖ਼ੁਲਾਸਾ, ਭਾਜਪਾ ਨੇਤਾ ਦੇ ਕਤਲ ਨਾਲ ਜੁੜੇ ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਮਾਰੂ, ਕਿਸਾਨੀ ਵਿਰੋਧੀ ਅਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਪੂਰੀ ਤਰ੍ਹਾਂ ਫਸ ਗਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਇਕੋ-ਇਕ ਉਦੇਸ਼ ਨਾਲ ਨਾਟਕ ਅਤੇ ਗਲਤ ਪ੍ਰਚਾਰਾਂ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਤੱਥ ਇਹ ਹੈ ਕਿ ਪਾਰਟੀ ਨੇ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ ਜਿਨ੍ਹਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਜਾਣਬੁਝ ਕੇ ਕੇਂਦਰੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਹੱਥ ਝਾੜ ਕੇ ਉੱਚ ਸਿੱਖਿਆ ਤੱਕ ਪਹੁੰਚ ਤੋਂ ਵਾਂਝਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ :  ਲੁਧਿਆਣਾ 'ਚ ਸ਼ਰਮਨਾਕ ਘਟਨਾ, ਚੱਲਦੀ ਕਾਰ 'ਚ ਕੁੜੀ ਨਾਲ ਗੈਂਗਰੇਪ

ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸੂਬੇ ਦੀ ਸਕਾਲਰਸ਼ਿਪ ਸਕੀਮ ਦੀ ਸਫ਼ਲਤਾਪੂਰਵਕ ਸ਼ੁਰੂਆਤ ਤੋਂ ਘਬਰਾ ਕੇ ਇਹ ਰੈਲੀ ਕੀਤੀ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦਲਿਤ ਵਿਰੋਧੀ ਫ਼ੈਸਲੇ ਕਾਰਨ 800 ਕਰੋੜ ਰੁਪਏ ਦਾ ਘਾਟਾ ਝੱਲਣ ਦੇ ਬਾਵਜੂਦ, ਆਰਥਿਕ ਮੰਦੀ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਇਕ ਨਵੀਂ ਸਕੀਮ ਡਾ. ਬੀ.ਆਰ. ਅੰਬੇਡਕਰ ਐੱਸ. ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸ਼ੁਰੂ ਕੀਤੀ, ਜਿਸ ਦਾ ਉਦੇਸ਼ ਨਾ ਸਿਰਫ਼ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਲਾਭ ਦੇਣਾ ਹੈ, ਸਗੋਂ ਹੋਰ ਨੌਜਵਾਨਾਂ ਤੱਕ ਇਸ ਦਾ ਲਾਭ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ :  ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਕੈਪਟਨ ਅਮਰਿੰਦਰ ਨੇ ਕਿਹਾ ਕਿ ਲੋਕ-ਵਿਰੋਧੀ ਗਤੀਵਿਧੀਆਂ ਵਰਗੇ ਘਿਨਾਉਣੇ ਕਾਰਜਾਂ ਲਈ ਮੁਆਫ਼ੀ ਮੰਗਣ ਦੀ ਬਜਾਏ ਹੁਣ ਭਾਜਪਾ 'ਵੰਡੋ ਅਤੇ ਰਾਜ ਕਰੋ' ਵਰਗੀਆਂ ਘਟੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅੱਜ ਦਾ ਭਾਰਤ 19ਵੀਂ ਸਦੀ ਦਾ ਭਾਰਤ ਨਹੀਂ ਹੈ ਅਤੇ ਭਾਜਪਾ ਕਦੇ ਵੀ ਇਸ ਵੰਡ ਵਾਲੀ ਰਾਜਨੀਤੀ ਵਿਚ ਸਫ਼ਲ ਨਹੀਂ ਹੋਵੇਗੀ।

Gurminder Singh

This news is Content Editor Gurminder Singh