ਵੱਡੀ ਖ਼ਬਰ : 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਲਈ ਕੈਪਟਨ ਨੇ ਕੇਂਦਰ ਨੂੰ ਲਿੱਖਿਆ ਪੱਤਰ
Wednesday, Apr 14, 2021 - 06:22 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੇ ਜਾਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਚੱਲਦੇ ਕੇਂਦਰ ਸਰਕਾਰ ਨੂੰ ਇਹ ਕਦਮ ਚੁੱਕੇ ਜਾਣ ਲਈ ਆਖਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੂੰ ਪੱਤਰ ਲਿਖ ਕੇ ਮੌਜੂਦਾ ਸਥਿਤੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਤੁਰੰਤ ਲਿਆ ਜਾਵੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?