ਬਜਟ ਤੋਂ ਪਹਿਲਾਂ ਕੈਪਟਨ ਨੇ ਸੱਦੀ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ

Saturday, Jun 10, 2017 - 05:21 PM (IST)

ਬਜਟ ਤੋਂ ਪਹਿਲਾਂ ਕੈਪਟਨ ਨੇ ਸੱਦੀ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਬਜਟ ਤੋਂ ਪਹਿਲਾਂ ਰਣਨੀਤੀ ਤਿਆਰ ਕਰਨ ਲਈ 13 ਜੂਨ ਨੂੰ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਵਲੋਂ ਸੱਦੀ ਗਈ ਇਸ ਮੀਟਿੰਗ ਵਿਚ ਬਜਟ ਨੂੰ ਲੈ ਕੇ ਰਣਨੀਤੀ ਘੜੀ ਜਾਵੇਗੀ, ਜਿਸ ਨਾਲ ਵਿਰੋਧੀ ਧਿਰ ਵਲੋਂ ਚੁੱਕੇ ਜਾਣ ਵਾਲੇ ਮੁੱਦਿਆਂ ਬਾਰੇ ਚਰਚਾ ਕੀਤੀ ਜਾ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਮੰਗਲਵਾਰ ਸ਼ਾਮ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਬੁਲਾਈ ਹੈ। ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰੇ ਮੁਤਾਬਕ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਇਸ ਮੀਟਿੰਗ ਵਿਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਸੱਦਾ ਭੇਜਿਆ ਗਿਆ ਹੈ।


Related News