ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਨੇ ਸਾਬਕਾ ਫੌਜੀਆਂ ਨਾਲ ਕੀਤੀ ਮੁਲਾਕਾਤ

02/17/2018 1:23:47 PM

ਅੰਮ੍ਰਿਤਸਰ (ਸੁਮਿਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ਨੇ ਅੰਮ੍ਰਿਤਸਰ ਦੇ ਦੇਹਾਤੀ ਇਲਾਕੇ ਦਾ ਦੌਰਾ ਕੀਤਾ ਅਤੇ ਸਾਬਕਾ ਫੌਜੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਟੀ.ਐੱਸ. ਸ਼ੇਰਗਿੱਲ ਨੇ ਕਿਹਾ ਕਿ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਹੈ ਅਤੇ ਉਸਨੂੰ ਜ਼ਮੀਨੀ ਪੱਧਰ 'ਤੇ ਹੱਲ ਕੀਤਾ ਜਾਵੇਗਾ।
ਟੀ.ਐੱਸ.ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਕੰਮ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ।