ਕੋਰੋਨਾ ਦੀ ਔਖੀ ਘੜੀ ਵਿਚ ਕੈਪਟਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ

05/08/2021 6:23:44 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ’ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਹੁਕਮ ਦਿੱਤੇ ਹਨ। ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਬ੍ਰਾਂਚਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਜਾਣੋ ਕੌਣ ਹਨ ਕੋਟਕਪੂਰਾ ਪੁਲਸ ਗੋਲੀ ਕਾਂਡ ਮਾਮਲੇ ’ਚ ਜਾਂਚ ਕਰਨ ਵਾਲੀ ਨਵੀਂ ਐੱਸ. ਆਈ. ਟੀ. ਦੇ ਅਫ਼ਸਰ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜ਼ਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

ਇਹ ਵੀ ਪੜ੍ਹੋ : ਨਵੀਂ ਸਿਟ ਬਣਾਉਣ ਤੋਂ ਬਾਅਦ ਕੈਪਟਨ ’ਤੇ ਮੁੜ ਵਰ੍ਹੇ ਸਿੱਧੂ, ਸੋਸ਼ਲ ਮੀਡੀਆ ’ਤੇ ਫਿਰ ਕੀਤਾ ਧਮਾਕਾ

ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਜਿੱਠਣ ਲਈ ਡੇਰਾ ਬਿਆਸ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖ਼ਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਨਵੀਂ ਸਿਟ ਬਣਾ ਕੇ ਚੁਫੇਰਿਓਂ ਘਿਰੀ ਪੰਜਾਬ ਸਰਕਾਰ, ਭਾਈ ਦਾਦੂਵਾਲ ਨੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News