ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ''ਤੇ ਕੋਰੋਨਾ ਦਾ ਹਮਲਾ, 14 ਮੁਲਾਜ਼ਮ ਆਏ ਪਾਜ਼ੇਟਿਵ
Wednesday, Aug 05, 2020 - 06:34 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਛੱਤਰੀ 'ਤੇ ਵੀ ਕੋਰੋਨਾ ਦਾ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਸੁਰੱਖਿਆ ਅਮਲੇ 'ਚ ਤਾਇਨਾਤ 14 ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਦੇ ਇੰਨੀ ਵੱਡੀ ਗਿਣਤੀ 'ਚ ਮੁਲਾਜ਼ਮਾਂ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਭਾਜੜ ਪੈ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਇਸ ਸਮੇਂ ਆਪਣੇ ਸਿਸਵਾਂ ਸਥਿਤ ਫ਼ਾਰਮ ਹਾਊਸ ਵਿਚ ਹਨ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਨਾ ਸਿਰਫ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਸਗੋਂ ਉਨ੍ਹਾਂ ਦੀ ਸਲਾਹ 'ਤੇ ਉਨ੍ਹਾਂ ਦੇ ਬਾਕੀ ਵਜ਼ੀਰਾਂ ਨੇ ਵੀ ਆਪਣਾ ਕੋਰੋਨਾ ਟੈਸਟ ਲਈ ਨਮੂਨੇ ਦਿੱਤੇ ਸਨ।
ਇਹ ਵੀ ਪੜ੍ਹੋ : ਕਾਂਗਰਸ 'ਚ ਬਗਾਵਤ, ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਠੋਕਵਾਂ ਜਵਾਬ
ਇਸ ਵਿਚ ਮੁੱਖ ਮੰਤਰੀ ਸਣੇ ਉਨ੍ਹਾਂ ਦੇ ਸਾਥੀ ਵਜ਼ੀਰ ਨੈਗੇਟਿਵ ਆਏ ਸਨ। ਫਿਲਹਾਲ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਕੋਰੋਨਾ ਤੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : PP ਗੋਲਡੀ ਦੀ ਫਾਰਨੂਚਰ ਦਾ ਖੁੱਲ੍ਹਿਆ ਰਾਜ਼, ਗੱਡੀ ਮਾਲਕ ਨੇ ਗੋਲਡੀ ਤੇ ਪੁਨੀਤ ਦੀ ਦੱਸੀ ਹਕੀਕਤ