ਕੈਪਟਨ ਅਮਰਿੰਦਰ ਸਿੰਘ ਨੂੰ ਦਲਜੀਤ ਚੀਮਾ ਦੀ ਸਲਾਹ

11/16/2019 6:54:20 PM

ਰੂਪਨਗਰ (ਸੱਜਨ ਸੈਣੀ) : ਕਰਤਾਰਪੁਰ ਸਾਹਿਬ ਲਾਂਘੇ 'ਤੇ ਸਿਆਸਤ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਦੀ ਫੀਸ ਸਬੰਧੀ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕੇਮਟੀ 'ਤੇ ਦਿੱਤੇ ਬਿਆਨ 'ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ 'ਤੇ ਤੰਜ ਕਰਦੇ ਹੋਏ ਕਿਹਾ ਕਿ ਕੈਪਟਨ ਸਾਬ੍ਹ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਤੋਂ ਕੁਝ ਸਿੱਖਣਾ ਚਾਹੀਦਾ ਹੈ। ਉਨ੍ਹਾਂ•ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਰਾਜ ਵਿਚ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਖਰਚੇ 'ਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਪਰ ਮੁੱਖ ਮੰਤਰੀ ਸਿਰਫ ਬਿਆਨਬਾਜ਼ੀ ਕਰਕੇ ਰਾਜਨੀਤੀ ਕਰਨ 'ਤੇ ਲੱਗੇ ਹਨ। 

ਰੂਪਨਗਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੀਮ ਨੇ ਕਿਹਾ ਕਿ 1 ਫੀਸਦੀ ਵੀ ਅਜਿਹੇ ਵਿਅਕਤੀ ਜੇਲਾਂ ਵਿਚ ਬੰਦ ਨਹੀਂ ਰਹਿਣੇ ਚਾਹੀਦੇ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਇਹ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ।  ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਮਹਿੰਗਾਈ ਖਿਲਾਫ ਪੰਜਾਬ ਭਰ ਵਿਚ ਕੀਤੇ ਰੋਸ ਪ੍ਰਦਰਸ਼ਨ ਦੇ ਸਵਾਲ 'ਤੇ ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਪਹਿਲਾਂ ਪੰਜਾਬ ਦੀ ਜਨਤਾ ਨੂੰ ਇਹ ਤਾਂ ਦੱਸ ਦੇਣ ਕਿ ਪੰਜਾਬ ਵਿਚ 15-16 ਵਾਰ ਬਿਜਲੀ ਦੇ ਰੇਟ ਕਿਉਂ ਵਧਾਏ ਹਨ। ਉਨ੍ਹਾਂ• ਕਿਹਾ ਕਿ ਇਹ ਸਭ ਡਰਾਮੇ ਕਾਂਗਰਸ ਸਰਕਾਰ ਵੱਲੋਂ ਆਪਣੀਆਂ ਕਮੀਆਂ ਛੁਪਾਉਣ ਲਈ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੀ ਜਨਤਾ ਦਾ ਧਿਆਨ ਭਟਕਾਇਆ ਜਾ ਸਕੇ। 


Gurminder Singh

Content Editor

Related News