ਪੰਜਾਬ ''ਚ ਕੋਰੋਨਾ ਮਹਾਮਾਰੀ ਦੇ ਫੈਲਾਅ ਦੌਰਾਨ ਮੁੱਖ ਮੰਤਰੀ ਵਲੋਂ ਡੀ. ਜੀ. ਪੀ. ਨੂੰ ਸਖ਼ਤ ਹੁਕਮ
Monday, Sep 07, 2020 - 09:31 PM (IST)
ਚੰਡੀਗੜ੍ਹ : ਕੋਰੋਨਾ ਮਹਾਮਾਰੀ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਹੁਕਮ ਦਿੱਤੇ ਹਨ ਕਿ ਮਹਾਮਾਰੀ ਬਾਰੇ ਲੋਕਾਂ ਵਿਚ ਅਫਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈੱਬ ਚੈਨਲਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਇਹ ਵੀ ਆਖਿਆ ਕਿ ਵਿਦੇਸ਼ਾਂ ਵਿਚ ਸਰਗਰਮ ਭਾਰਤ ਵਿਰੋਧੀ ਤੱਤਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ, ਭਾਵੇਂ ਉਹ ਕਿਸੇ ਵੀ ਕੋਨੇ ਵਿਚ ਬੈਠ ਕੇ ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ 'ਤੇ ਗੁੰਮਰਾਹਕੁੰਨ ਪ੍ਰਚਾਰ ਤੇ ਅਫਵਾਹਾਂ ਫੈਲਾ ਰਹੇ ਹੋਣ।
ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਸਰਪੰਚ ਦਾ ਤੁਗਲਕੀ ਫਰਮਾਨ, ਸੁਣ ਰਹਿ ਜਾਓਗੇ ਹੈਰਾਨ
ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਹੁਕਮ ਦਿੱਤੇ ਕਿ ਅਜਿਹੇ ਤੱਤਾਂ 'ਤੇ ਭਾਰਤ ਵਿਚ ਪਾਬੰਦੀ ਲਗਾਉਣ ਦੀ ਪ੍ਰਕਿਰਿਆ ਵੀ ਅਮਲ ਵਿਚ ਲਿਆਂਦੀ ਜਾਵੇ। ਇਹ ਹਦਾਇਤਾਂ ਪੰਜਾਬ ਪੁਲਸ ਵੱਲੋਂ ਸੂਬੇ ਭਰ ਵਿਚ ਅਫਵਾਹ ਫੈਲਾਉਣ ਵਾਲੇ ਅਜਿਹੇ ਤੱਤਾਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਮੁਹਿੰਮ ਦੌਰਾਨ ਜਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਹੋਈ ਵਰਚੁਅਲ ਮੀਟਿੰਗ ਵਿਚ ਡੀ.ਜੀ.ਪੀ. ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੇ ਅੰਦਰ (27 ਅਗਸਤ ਤੋਂ 7 ਸਤੰਬਰ ਤੱਕ) ਅਫਵਾਹਾਂ ਫੈਲਾਉਣ ਵਾਲਿਆਂ, ਗੁੰਮਰਾਹਕੁੰਨ ਵੀਡਿਓਜ਼ ਰਾਹੀਂ ਕੋਵਿਡ ਖ਼ਿਲਾਫ਼ ਵਿੱਢੀ ਜੰਗ ਵਿਚ ਅੜਿੱਕੇ ਢਾਹੁਣ ਅਤੇ ਲੋਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਸਹੀ ਤਰੀਕੇ ਨਾਲ ਇਲਾਜ ਕਰਵਾਉਣ ਦੇ ਰਾਹ ਵਿਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ 8 ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : ਫਿਰ ਸ਼ਰਮਸਾਰ ਹੋਈ ਇਨਸਾਨੀਅਤ, 13 ਸਾਲਾ ਕੁੜੀ ਨੇ ਪੁਲਸ ਸਾਹਮਣੇ ਖੋਲ੍ਹੀ ਮਾਂ ਤੇ ਭਰਾ ਦੀ ਗੰਦੀ ਕਰਤੂਤ
ਇਨ੍ਹਾਂ ਮਾਮਲਿਆਂ ਵਿਚੋਂ ਇਕ ਮਾਮਲਾ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਵੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, ਫਿਰੋਜ਼ਪੁਰ, ਮਾਨਸਾ, ਐੱਸ.ਏ.ਐਸ. ਨਗਰ, ਲੁਧਿਆਣਾ ਦਿਹਾਤੀ, ਲੁਧਿਆਣਾ, ਜਲੰਧਰ ਤੇ ਮੋਗਾ ਵਿਖੇ ਕੇਸ ਦਰਜ ਕੀਤੇ ਗਏ ਹਨ। ਡੀ.ਜੀ.ਪੀ. ਨੇ ਆਖਿਆ ਕਿ ਸਰਕਾਰ ਵੱਲੋਂ ਪਾਰਟੀਆਂ ਕਰਨ 'ਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਲੁਧਿਆਣਾ ਤੇ ਫਗਵਾੜਾ (ਕਪੂਰਥਲਾ) ਵਿਖੇ ਅਪਾਰਧਿਕ ਕੇਸ ਦਰਜ ਕੀਤੇ ਗਏ ਹਨ। ਹੁਣ ਤੱਕ 54 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਮੂਨ ਵਾਕ ਰਿਜ਼ੋਰਟ ਦਾ ਮਾਲਕ ਵੀ ਸ਼ਾਮਲ ਹੈ ਜੋ ਲੁਧਿਆਣਾ ਵਿਖੇ ਪੂਲ ਪਾਰਟੀ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਬਸੰਤ ਰੈਸਟੋਰੈਂਟ ਫਗਵਾੜਾ ਦੇ ਮਾਲਕ ਸਣੇ ਫਗਵਾੜਾ ਵਿਚ 17 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੱਤ ਜਨਮਾਂ ਦਾ ਸਾਥ ਦੇਣ ਦਾ ਵਾਅਦਾ ਕਰਨ ਵਾਲੇ ਪਤੀ ਨੇ ਚਾੜ੍ਹਿਆ ਚੰਨ, ਸਕੀ ਭੈਣ ਨੇ ਵੀ ਘੱਟ ਨਾ ਕੀਤੀ