ਕੈਪਟਨ ਅਮਰਿੰਦਰ ਸਿੰਘ ਅੱਤਿਆਚਾਰੀ ਰਾਜਾ : ਗਾਂਧੀ

Friday, Feb 15, 2019 - 04:22 PM (IST)

ਕੈਪਟਨ ਅਮਰਿੰਦਰ ਸਿੰਘ ਅੱਤਿਆਚਾਰੀ ਰਾਜਾ : ਗਾਂਧੀ

ਨਾਭਾ (ਜੈਨ) : ਕੌਮਾਂਤਰੀ ਡਰੱਗ ਸਮਗਲਿੰਗ ਮਾਮਲੇ 'ਚ ਪੰਜਾਬ ਪੁਲਸ ਦੇ ਬਰਖਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਅਦਾਲਤ ਵਲੋਂ ਸਖਤ ਸਜ਼ਾ ਸੁਣਾਏ ਜਾਣ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੰਗ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਹੋਰ ਸਿਆਸੀ ਆਗੂਆਂ/ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਗਾਂਧੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਕੈਪਟਨ ਨੂੰ ਅਤਿਆਚਾਰੀ ਰਾਜਾ ਦਾ ਖਿਤਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਮਹਿਲਾ ਅਧਿਆਪਕਾਂ 'ਤੇ ਕੀਤਾ ਗਿਆ ਪੁਲਸ ਤਸ਼ੱਦਦ ਲੋਕਤੰਤਰ ਦਾ ਜਨਾਜ਼ਾ ਹੈ। ਗਾਂਧੀ ਨ ੇਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਇਕੋ ਥੈਲੀ ਦੇ ਚੱਟੇ ਵੱਟੇ ਹਨ ਜੋ ਲੰਬਾ ਅਰਸਾ ਫਰੈਂਡਲੀ ਮੈਚ ਖੇਡ ਕੇ ਪੰਜਾਬ ਵਾਸੀਆਂ ਨੂੰ ਸਿਰਫ ਗੁੰਮਰਾਹ ਕਰ ਰਹੇ ਹਨ। 
ਉਨ੍ਹਾਂ ਕਿਹਾ ਕਿ ਮੈਂ ਪਿਛਲੇ ਪੰਜ ਸਾਲਾਂ ਦੌਰਾਨ ਸਿਆਸਤ ਤੋਂ ਉਪਰ ਉਠ ਕੇ ਹਰੇ ਵਿਧਾਨ ਸਭਾ ਹਲਕੇ ਵਿਚ ਗ੍ਰਾਂਟਾਂ ਦੇ ਗੱਫੇ ਦਿੱਤੇ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਉਣ ਨੂੰ ਪਹਿਲ ਦਿੱਤੀ। ਇਸ ਦੌਰਾਨ ਦਰਸ਼ਨ ਸਿੰਘ ਮਹਿਮੀ ਜ਼ਿਲਾ ਪਾਰਟੀ ਆਬਜ਼ਰਵਰ ਨੇ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਧਰਮਸੌਤ ਦੇ ਹਲਕੇ ਦੀ ਨਾਭਾ ਨਗਰ ਕੌਂਸਲ ਨੇ ਪਿਛਲੇ 21 ਮਹੀਨਿਆਂ ਦੌਰਾਨ ਰਿਆਸਤੀ ਨਗਰੀ ਦੀ ਦੁਰਦਸ਼ਾ ਕਰ ਦਿੱਤੀ ਹੈ ਜਦਕਿ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੌਂਸਲ ਵਿਚ ਹੋਈਆਂ ਕਥਿਤ ਬੇਨਿਯਮੀਆਂ ਦਾ ਪਰਦਾਫਾਸ਼ ਕਰਕੇ ਲੋਕਾਂ ਦਾ ਮਨ ਜਿੱਤਿਆ। ਮਹਿਮੀ ਨੇ ਸਿੱਧੂ ਤੋਂ ਮੰਗ ਕੀਤੀ ਕਿ ਕੌਂਸਲ ਦਾ ਰਿਕਾਰਡ ਜ਼ਬਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।


author

Gurminder Singh

Content Editor

Related News