ਕਪੂਰਥਲਾ ਹਾਊਸ ’ਚ ਮੁੱਖ ਮੰਤਰੀ ਨੇ ਕੀਤਾ ਮੰਥਨ, ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਹੋਈ ਡਿਨਰ ਡਿਪਲੋਮੈਸੀ

Saturday, Jun 05, 2021 - 06:22 PM (IST)

ਕਪੂਰਥਲਾ ਹਾਊਸ ’ਚ ਮੁੱਖ ਮੰਤਰੀ ਨੇ ਕੀਤਾ ਮੰਥਨ, ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਹੋਈ ਡਿਨਰ ਡਿਪਲੋਮੈਸੀ

ਚੰਡੀਗੜ੍ਹ (ਅਸ਼ਵਨੀ) : ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ’ਚ ਕਈ ਸਾਥੀਆਂ ਨਾਲ ਪੰਜਾਬ ਦੀ ਸਿਆਸੀ ਬਿਆਰ ’ਤੇ ਮੰਥਨ ਕੀਤਾ। ਕਿਹਾ ਇਹ ਵੀ ਜਾ ਰਿਹਾ ਹੈ ਕਿ ਵੀਰਵਾਰ ਦੇਰ ਰਾਤ ਨੂੰ ਵੀ ਉਨ੍ਹਾਂ ਨੇ ਡਿਨਰ ਡਿਪਲੋਮੈਸੀ ਤਹਿਤ ਕਈ ਕਰੀਬੀ ਕਾਂਗਰਸੀ ਨੇਤਾਵਾਂ ਨਾਲ ਗੱਲਬਾਤ ਕੀਤੀ। ਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਾਰੇ ਸਾਥੀਆਂ ਨਾਲ ਕਮੇਟੀ ਦੇ ਪੱਧਰ ’ਤੇ ਹੋਈ ਗੱਲਬਾਤ ਦਾ ਫੀਡਬੈਕ ਲਿਆ ਅਤੇ ਉਸ ਦੇ ਆਧਾਰ ’ਤੇ ਦਸਤਾਵੇਜ਼ਾਂ ਨਾਲ ਕਮੇਟੀ ਨਾਲ ਮੁਲਾਕਾਤ ਕਰਨ ਪੁੱਜੇ।

ਇਹ ਵੀ ਪੜ੍ਹੋ : ਤਿੰਨ ਮੈਂਬਰੀ ਕਮੇਟੀ ਨਾਲ ਗੱਲਬਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਪਰਦੇ ਪਿੱਛੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਰਗਰਮ
ਪੰਜਾਬ ਕਾਂਗਰਸੀ ਨੇਤਾਵਾਂ ਦੀ ਤਿੰਨ ਮੈਂਬਰੀ ਕਮੇਟੀ ਦੇ ਨਾਲ ਮੁਲਾਕਾਤ ਦੌਰਾਨ ਪਰਦੇ ਪਿੱਛੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਬਰਾਬਰ ਮੋਰਚਾ ਸੰਭਾਲਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਦਿੱਲੀ ’ਚ ਕਈ ਕਾਂਗਰਸੀ ਨੇਤਾਵਾਂ ਨਾਲ ਵਰਚੁਅਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਨੇ ਦਿੱਤੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ!

ਸੰਸਦ ਮੈਂਬਰ ਪ੍ਰਤਾਪ ਬਾਜਵਾ ਦੋ ਵਾਰ ਕਮੇਟੀ ਨੂੰ ਮਿਲੇ, ਦੂਲੋ ਨੇ ਵੀ ਕੀਤੀ ਮੁਲਾਕਾਤ
ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਪਹਿਲਾਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ੁੱਕਰਵਾਰ ਨੂੰ ਕਮੇਟੀ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਦੋ ਵਾਰ ਕਮੇਟੀ ਨਾਲ ਵਿਚਾਰ ਸਾਂਝੇ ਕੀਤੇ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਬਾਜਵਾ ਨੇ ਮੱਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਤਾਂ ਬਾਅਦ ਦੁਪਹਿਰ ਬਾਜਵਾ ਨੇ ਹਰੀਸ਼ ਰਾਵਤ ਨਾਲ ਗੱਲਬਾਤ ਕੀਤੀ। ਕਿਹਾ ਜਾ ਰਿਹਾ ਹੈ ਕਿ ਮੁਲਾਕਾਤ ਦੌਰਾਨ ਬਾਜਵਾ ਅਤੇ ਦੂਲੋ ਨੇ ਮੁੱਖ ਮੰਤਰੀ ’ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ਼ ਬਿਸ਼ਨੋਈ ਦੇ ਨਾਮ ’ਤੇ ਆਈ ਚਿੱਠੀ ਨੇ ਉਡਾਏ ਹੋਸ਼, ਸੱਚ ਕੁੱਝ ਹੋਰ ਹੀ ਨਿਕਲਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News