ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਦੀ ਦਿੱਤੀ ਵਧਾਈ, ਕੀਤੀ ਇਹ ਅਪੀਲ

Wednesday, Nov 07, 2018 - 02:20 PM (IST)

ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਦੀ ਦਿੱਤੀ ਵਧਾਈ, ਕੀਤੀ ਇਹ ਅਪੀਲ

ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਲੋਕਾਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਹੈ ਤਾਂ ਜੋ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਲੋਕਾਂ ਖਾਸਕਰ ਸਿੱਖ ਪੰਥ ਨੂੰ ਇਤਿਹਾਸਕ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਹਨ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਲਗਾਤਾਰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ।


author

rajwinder kaur

Content Editor

Related News