ਅੰਮ੍ਰਿਤਸਰ ਡਰੱਗ ਫੈਕਟਰੀ ਮਾਮਲੇ ''ਚ ਕੈਪਟਨ ਤੇ ਪੁਲਸ ਦੇ ਵੱਖ-ਵੱਖ ਬਿਆਨ

Saturday, Feb 01, 2020 - 05:56 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਫੜੀ ਗਈ ਡਰੱਗ ਫੈਕਟਰੀ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੁਲਸ ਦੇ ਬਿਆਨ ਵੱਖ-ਵੱਖ ਹੋ ਗਏ ਹਨ। ਦਰਅਸਲ ਸ਼ੁੱਕਰਵਾਰ ਨੂੰ ਜਦੋਂ ਇਸ ਡਰੱਗ ਫੈਕਟਰੀ ਦਾ ਪਰਦਾਫਾਸ਼ ਹੋਇਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਵਿਅਕਤੀ ਦੀ ਕੋਠੀ ਵਿਚ ਇਹ ਫੈਕਟਰੀ ਚੱਲ ਰਹੀ ਸੀ, ਉਸ ਅਨਵਰ ਮਸੀਹ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਅੱਜ ਜਦੋਂ ਐੱਸ. ਟੀ. ਐੱਫ. ਦੀ ਟੀਮ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਸੰਬੰਧਤ ਅਨਵਰ ਮਸੀਹ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ, ਅਜੇ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਫਿਲਹਾਲ ਮਸੀਹ ਦੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਅਤੇ ਕਿਉਂਕਿ ਇਹ ਘਰ ਉਸ ਦਾ ਸੀ, ਇਸ ਲਈ ਉਸ ਨੂੰ ਨੋਟਿਸ ਭੇਜਿਆ ਗਿਆ ਹੈ, ਅਨਵਰ ਮਸੀਹ ਆਪਣੇ ਬਿਆਨ ਦਰਜ ਕਰਾਉਣ। 

ਪੁਲਸ ਦਾ ਕਹਿਣਾ ਹੈ ਕਿ ਅੱਜ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਸ ਮੁਤਾਬਕ ਇਸ ਕੋਠੀ 'ਚੋਂ ਗ੍ਰਿਫਤਾਰ ਕੀਤਾ ਗਿਆ ਇਕ ਵਿਅਕਤੀ ਅਫਗਾਨਿਸਤਾਨ ਦਾ ਨਾਗਰਿਕ ਹੈ, ਜਿਸ ਨੂੰ ਹੈਰੋਇਨ ਬਣਾਉਣ ਲਈ ਖਾਸ ਤੌਰ 'ਤੇ ਬੁਲਾਇਆ ਗਿਆ ਸੀ। ਸਿਮਰਜੀਤ ਸਿੰਘ ਸੰਧੂ ਡਰੱਗ ਦਾ ਕਿੰਗਪਿੰਨ ਹੈ ਜਿਸ ਨੂੰ ਇਟਲੀ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਇਸ ਮਾਮਲੇ ਵਿਚ ਅਜੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


Gurminder Singh

Content Editor

Related News