ਮੁੱਖ ਮੰਤਰੀ ਵਲੋਂ ਦੁਸਹਿਰਾ ਤੇ ਦੁਰਗਾ ਪੂਜਾ ਦੇ ਤਿਉਹਾਰਾਂ ਦੀ ਵਧਾਈ

Monday, Oct 07, 2019 - 06:41 PM (IST)

ਮੁੱਖ ਮੰਤਰੀ ਵਲੋਂ ਦੁਸਹਿਰਾ ਤੇ ਦੁਰਗਾ ਪੂਜਾ ਦੇ ਤਿਉਹਾਰਾਂ ਦੀ ਵਧਾਈ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰਾਂ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਕਾਇਮ ਰੱਖਣ ਪ੍ਰਤੀ ਮੁੜ ਸਮਰਪਿਤ ਹੋਣ ਦਾ ਅਹਿਦ ਲੈਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੀਆਂ ਮਹਾਨ ਕਦਰਾਂ-ਕੀਮਤਾਂ ਚੰਗਿਆਈ ਦੇ ਰਸਤੇ 'ਤੇ ਚੱਲਣ ਲਈ ਮਨੁੱਖਤਾ ਨੂੰ ਸੇਧ ਦਿੰਦੀਆਂ ਹਨ ਜੋ ਸਾਨੂੰ ਪਵਿੱਤਰ ਜੀਵਨ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਤਿਉਹਾਰਾਂ ਰਾਹੀਂ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਸਮੇਤ ਆਦਰਸ਼ਾਂ ਅਤੇ ਰਵਾਇਤਾਂ 'ਤੇ ਪਹਿਰਾ ਦੇਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿਚ ਅਸਹਿਣਸ਼ੀਲਤਾ ਅਤੇ ਨਿਰਾਸ਼ਾ ਵਧਣ ਦੇ ਸੰਦਰਭ ਵਿਚ ਇਹ ਆਦਰਸ਼ ਹੋਰ ਵੀ ਜ਼ਿਆਦਾ ਸਾਰਥਕ ਹਨ। ਉਨ੍ਹਾਂ ਸਾਰਿਆਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਆਪਸੀ ਮੇਲ-ਮਿਲਾਪ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।


author

Gurminder Singh

Content Editor

Related News