ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- ''ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ''
Thursday, Apr 02, 2026 - 12:02 PM (IST)
ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਵੱਡੇ ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਤਾਰੀਫ਼ ਵਿਚ ਇੱਕ ਬਿਆਨ ਜਾਰੀ ਕੀਤਾ ਹੈ। ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸ਼ਾਮ ਗੌਤਮ ਅਤੇ ਪ੍ਰੀਤੀ ਅਡਾਨੀ ਨੂੰ ਰਾਤ ਦੇ ਖਾਣੇ (ਡਿਨਰ) 'ਤੇ ਮਿਲ ਕੇ ਬਹੁਤ ਖੁਸ਼ੀ ਹੋਈ।
ਉਨ੍ਹਾਂ ਨੇ ਗੌਤਮ ਅਡਾਨੀ ਦੇ ਦੇਸ਼ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ "ਉਹ ਦੇਸ਼ ਲਈ ਜੋ ਕਰ ਰਹੇ ਹਨ, ਉਹ ਮੈਨੂੰ ਹੈਰਾਨ ਕਰਦਾ ਹੈ"। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਲਿਖਿਆ ਕਿ ਉਹ ਅਡਾਨੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹਨ ਅਤੇ ਉਨ੍ਹਾਂ ਅਨੁਸਾਰ ਭਾਰਤ ਨੂੰ ਉਨ੍ਹਾਂ ਵਰਗੇ ਲੋਕਾਂ ਦੀ ਬਹੁਤ ਲੋੜ ਹੈ।
