ਕੈਪਟਨ ਵਲੋਂ ਮੰਡੀ ''ਚ ਅਚਨਚੇਤ ਛਾਪਾ, ਤੁਰੰਤ ਫਸਲਾਂ ਚੁੱਕਣ ਦੇ ਹੁਕਮ

04/24/2019 6:34:41 PM

ਸੰਗਰੂਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੰਗਰੂਰ ਦੀ ਮੰਡੀ ਵਿਚ ਅਚਨਚੇਤ ਛਾਪਾ ਮਾਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਮੰਡੀ 'ਚ ਮੌਜੂਦ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ. ਸੀ. ਆਈ.) ਦੇ ਅਧਿਕਾਰੀ ਨੂੰ ਹੁਕਮ ਦਿੱਤਾ ਕਿ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਮੰਡੀਆਂ 'ਚੋਂ ਚੁੱਕਿਆ ਜਾਵੇ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਤੋਂ ਫਰੀਦਕੋਟ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਮੰਡੀ ਵਿਚ ਅਚਨਚੇਤ ਛਾਪਾ ਮਾਰ ਕੇ ਹਾਲਾਤ ਦਾ ਜਾਇਜ਼ਾ ਲਿਆ। 

PunjabKesari
ਇਸ ਦੌਰਾਨ ਮੰਡੀ 'ਚ ਮੌਜੂਦ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਤਿੰਨ ਦਿਨ ਤੋਂ ਮੰਡੀ ਵਿਚ ਬੈਠੇ ਹਨ ਪਰ ਉਨ੍ਹਾਂ ਦੀ ਫਸਲ ਨਹੀਂ ਚੁੱਕੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਇਸ 'ਤੇ ਮੁੱਖ ਮੰਤਰੀ ਨੇ ਮੰਡੀ 'ਚ ਮੌਜੂਦ ਅਧਿਕਾਰੀਆਂ ਨੂੰ ਤੁਰੰਤ 12 ਫੀਸਦੀ ਤੋਂ ਘੱਟ ਨਮੀ ਵਾਲੀ ਫਸਲ ਚੁੱਕਣ ਦੇ ਹੁਕਮ ਦਿੱਤੇ।


Gurminder Singh

Content Editor

Related News