ਕੈਪਟਨ ਅਮਰਿੰਦਰ ਸਿੰਘ ਨੂੰ ਗੁਰਪਤਵੰਤ ਪੰਨੂੰ ਨੇ ਮੁੜ ਦਿੱਤੀ ਧਮਕੀ, ਆਖੀ ਇਹ ਗੱਲ
Wednesday, Sep 15, 2021 - 08:33 AM (IST)
ਗੁਰਦਾਸਪੁਰ/ਪਾਕਿਸਤਾਨ (ਜ. ਬ.) - ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਰ ਧਮਕੀ ਦਿੱਤੀ ਗਈ ਹੈ। ਪੰਨੂੰ ਨੇ ਕਿਹਾ ਕਿ ਸਾਲ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਰਾਬਰ ਉਨ੍ਹਾਂ ਦਾ ਸੰਗਠਨ ਰੈਫਰੈਂਡਮ 2022 ਵੀ ਕਰਵਾਏਗਾ। ਇਹ ਰੈਫਰੈਂਡਮ ਕੈਪਟਨ ਅਮਰਿੰਦਰ ਸਿੰਘ ਦੀ ਰਾਜਨੀਤਕ ਮੌਤ ਸਿੱਧ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਸੂਤਰਾਂ ਅਨੁਸਾਰ ਗੁਰਪਤਵੰਤ ਸਿੰਘ ਪੰਨੂੰ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਫੋਨ ਕਰ ਕੇ ਮੁੱਖ ਮੰਤਰੀ ਨਾਲ ਗੱਲ ਕਰਨ ਦੀ ਇੱਛਾ ਪ੍ਰਗਟ ਕੀਤੀ ਪਰ ਆਪ੍ਰੇਟਰ ਨੇ ਕਿਹਾ ਕਿ ਉਹ ਰਿਹਾਇਸ਼ ’ਤੇ ਨਹੀਂ ਹਨ। ਇਸ ’ਤੇ ਪੰਨੂੰ ਨੇ ਆਪ੍ਰੇਟਰ ਨੂੰ ਕਿਹਾ ਕਿ ਉਹ ਉਨ੍ਹਾਂ ਦਾ ਸੰਦੇਸ਼ ਮੁੱਖ ਮੰਤਰੀ ਨੂੰ ਸੁਣਾ ਦੇਣ। ਮੁੱਖ ਮੰਤਰੀ ਵੱਲੋਂ ਪੰਨੂੰ ’ਤੇ ਆਈ. ਐੱਸ. ਆਈ. ਏਜੰਟ ਹੋਣ ਦੇ, ਜੋ ਦੋਸ਼ ਲਗਾਏ ਜਾ ਰਹੇ ਹਨ, ਸਬੰਧੀ ਪੰਨੂੰ ਨੇ ਕਿਹਾ ਕਿ ਆਈ. ਐੱਸ. ਆਈ. ਏਜੰਸੀ ਨਾਲ ਸਾਡੇ ਸਬੰਧ ਜ਼ਰੂਰ ਹਨ ਪਰ ਏਜੰਟ ਕੈਪਟਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ