ਬਲਾਤਕਾਰ ਕੇਸਾਂ ਦੇ ਜਲਦ ਨਿਪਟਾਰੇ ਲਈ ਕੈਪਟਨ ਦੀ ਹਾਈਕੋਰਟ ਤੋਂ ਮੰਗ

06/08/2019 6:49:04 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਬਲਾਤਕਾਰ ਦੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਫਾਸਟ ਟ੍ਰੈਕ ਅਦਾਲਤਾਂ ਸਥਾਪਤ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪੱਤਰ ਲਿਖ ਕੇ ਹਾਈਕੋਰਟ ਦੇ ਸੀ. ਜੀ. ਨੂੰ ਅਪੀਲ ਕੀਤੀ ਹੈ ਕਿ ਜਬਰ-ਜ਼ਨਾਹ ਦੇ ਮਾਮਲਿਆਂ ਦੇ ਜਲਦ ਟਰਾਇਲ ਅਤੇ ਪੀੜਤਾ ਨੂੰ ਫੌਰੀ ਇਨਸਾਫ ਦਿਵਾਉਣ ਲਈ ਫਾਸਟ ਟ੍ਰੈਕ ਅਦਾਲਤਾਂ ਸਥਾਪਤ ਕਰਨੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਹੇਠਲੀਆਂ ਅਦਾਲਤਾਂ ਨੂੰ ਵੀ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ। 
ਦੱਸਣਯੋਗ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਬਲਾਤਕਾਰ ਦੀਆਂ ਘਟਨਾਵਾਂ ਵਿਚ ਤੇਜ਼ੀ ਆਈ ਹੈ। ਇਸ ਲਈ ਪੀੜਤਾ ਨੂੰ ਫੌਰੀ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣ ਲਈ ਅਜਿਹੇ ਕੇਸਾਂ ਦੀ ਸੁਣਵਾਈ ਫਾਸਟ੍ਰੈਕ ਅਦਾਲਤਾਂ 'ਚ ਕੀਤੀ ਜਾਣੀ ਚਾਹੀਦੀ ਹੈ।

Gurminder Singh

This news is Content Editor Gurminder Singh