ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ
Wednesday, Jul 21, 2021 - 10:41 AM (IST)
ਜਲੰਧਰ (ਧਵਨ)- ਪੰਜਾਬ ਦੀ ਸਿਆਸਤ ਵਿਚ ਆਏ ਉਤਰਾਅ-ਚੜਾਅ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਧੜ੍ਹੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਉਣ ਵਾਲੇ ਦਿਨਾਂ ਵਿਚ ਵਿਧਾਇਕਾਂ ਨੂੰ ਉਨ੍ਹਾਂ ਦੇ ਖੇਤਰਾਂ ਵਿਚ ਵਿਕਾਸ ਪ੍ਰਾਜੈਕਟਾਂ ਲਈ ਗ੍ਰਾਂਟਾਂ ਦਾ ਤੋਹਫਾ ਦੇਣਾ ਹੈ ਤਾਂ ਦੂਜੇ ਪਾਸੇ ਉਨ੍ਹਾਂ ਮੰਗਲਵਾਰ 21 ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਨਵੀਆਂ ਇਨੋਵਾ ਗੱਡੀਆਂ ਮੁਹੱਈਆ ਕਰਵਾਈਆਂ। ਇਹ ਗੱਡੀਆਂ ਸਵਾ 4 ਕਰੋੜ ਰੁਪਏ ਦਾ ਖ਼ਰਚਾ ਕਰਕੇ ਖ਼ਰੀਦੀਆਂ ਗਈਆਂ ਹਨ। ਟਰਾਂਸਪੋਰਟ ਦੇ ਅਧਿਕਾਰੀਆਂ ਅਨੁਸਾਰ ਜਿਨ੍ਹਾਂ ਸੰਸਦ ਮੈਂਬਰਾਂ ਦੀਆਂ ਗੱਡੀਆਂ ਪੁਰਾਣੀਆਂ ਹੋ ਗਈਆਂ ਸਨ, ਉਨ੍ਹਾਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬੱਸਾਂ ਜ਼ਰੀਏ ਮਨੀਕਰਨ ਸਾਹਿਬ, ਪਾਉਂਟਾ ਸਾਹਿਬ, ਜਵਾਲਾਜੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਕੈਪਟਨ ਦੇ ਅਜਿਹੇ ਕਦਮਾਂ ਨਾਲ ਵਿਰੋਧੀਆਂ ਵਿਚ ਖਲਬਲੀ ਮਚੀ ਹੋਈ ਹੈ। ਉਨ੍ਹਾਂ ਨੂੰ ਪਤਾ ਹੈ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਇਸ ਵੇਲੇ ਕੈਪਟਨ ਕੋਲ ਗ੍ਰਾਂਟਾਂ ਤੋਂ ਇਲਾਵਾ ਹੋਰ ਕਈ ਸਰਕਾਰੀ ਕੰਮਕਾਜ ਉਨ੍ਹਾਂ ਦੇ ਨੇੜਲੇ ਸੰਸਦ ਮੈਂਬਰ ਤੇ ਵਿਧਾਇਕ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ