ਬਾਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਧਿਆਨ ਭਟਕਾ ਰਹੇ : ਕੈਪਟਨ
Monday, Sep 17, 2018 - 07:07 PM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਬਣਾਈ ਗਈ ਐੱਸ. ਆਈ. ਟੀ. ਦੀ ਸਮਾਂ ਹੱਦ ਨਿਰਧਾਰਤ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਸ ਦੀ ਜ਼ਿੰਮੇਵਾਰੀ ਸੀਨੀਅਰ ਅਤੇ ਸੂਝਵਾਨ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਜੋ ਇਸ ਮਾਮਲੇ ਦੀ ਨਜ਼ਾਕਤ ਨੂੰ ਸਮਝਦੇ ਇਸ ਦੀ ਤਹਿ ਤਕ ਜਾਣਗੇ। ਇਸ ਲਈ ਮਾਮਲੇ ਦੀ ਜਾਂਚ ਲਈ ਕੋਈ ਸਮਾਂ ਹੱਦ ਨਿਰਧਾਰਤ ਨਹੀਂ ਕੀਤੀ ਜਾ ਸਕਦੀ।
ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਵਿਚ ਅਤੇ ਕਾਂਗਰਸ ਵਲੋਂ ਲੰਬੀ ਵਿਚ ਰੈਲੀ ਕਰਨ 'ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਰੈਲੀ ਦਾ ਉਦੇਸ਼ ਪੰਜਾਬ ਦਾ ਵਿਕਾਸ ਕਰਨਾ ਹੈ ਜਦਕਿ ਅਕਾਲੀ ਦਲ ਦਾ ਉਦੇਸ਼ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਹੈ।
ਆਮ ਆਦਮੀ ਪਾਰਟੀ ਵਲੋਂ ਸੁੱਚਾ ਸਿੰਘ ਛੋਟੇਪੁਰ ਨੂੰ ਮਨਾਉਣ ਦੀ ਕਿਵਾਇਦ 'ਤੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ, ਹੁਣ ਇਸ ਦਾ ਕੋਈ ਆਧਾਰ ਨਹੀਂ ਹੈ।