ਬਾਦਲਾਂ ਦੀਆਂ ਕਮਲ ਨਾਥ ਨਾਲ ਨਸ਼ਰ ਹੋਈਆਂ ਤਸਵੀਰਾਂ ਨੇ ਪਾਇਆ ਭੜਥੂ!

12/14/2018 7:02:52 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ 1984 ਦੇ ਦੰਗਿਆਂ ਦੇ ਮੁੱਦੇ ਦਾ ਸਿਆਸੀਕਰਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਮਲ ਨਾਥ ਨੂੰ ਬੁੱਕਾ ਭੇਟ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਤੋਂ ਇਲਾਵਾ ਸੁਖਬੀਰ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਸਾਬਕਾ ਕੇਂਦਰੀ ਮੰਤਰੀ ਨਾਲ ਮੀਟਿੰਗ ਦੀ ਵੀ ਇਕ ਤਸਵੀਰ ਜਨਤਕ ਕੀਤੀ। 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕਮਲ ਨਾਥ 10 ਸਾਲ ਤੋਂ ਵੱਧ ਸਮਾਂ ਕੇਂਦਰੀ ਮੰਤਰੀ ਰਹੇ ਹਨ। ਉਨ੍ਹਾਂ ਕਿਹਾ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿਚ ਸੀਨੀਅਰ ਕਾਂਗਰਸੀ ਆਗੂ ਬਾਰੇ ਤੁੱਛ ਹਵਾਲੇ ਨੂੰ ਇਸ ਮਾਮਲੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਨਹੀਂ ਮੰਨੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਕਾਨੂੰਨ ਹੀ ਕਿਸੇ ਵਿਅਕਤੀ ਦੀ ਭੂਮਿਕਾ ਬਾਰੇ ਫੈਸਲਾ ਕਰ ਸਕਦਾ ਹੈ ਅਤੇ ਕਿਸੇ ਨੂੰ ਵੀ ਆਪਣੇ ਸਿਆਸੀ ਹਿੱਤਾਂ ਲਈ 1984 ਦੰਗਿਆਂ ਦੇ ਨਾਜ਼ੁਕ ਮੁੱਦੇ 'ਤੇ ਫਾਇਦਾ ਨਹੀਂ ਚੁੱਕਣਾ ਚਾਹੀਦਾ ।
ਅਕਾਲੀ ਵਿਧਾਇਕ ਬਿਕਰਮ ਮਜੀਠੀਆ ਵੱਲੋਂ ਮੁੱਦਾ ਚੁੱਕੇ ਜਾਣ ਤੋਂ ਬਾਅਦ ਇਸ ਮਸਲੇ 'ਤੇ ਵਿਧਾਨ ਸਭਾ ਵਿਚ ਧਿਆਨ ਦਵਾਊ ਮਤੇ 'ਤੇ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਸਾਬਕਾ ਕੇਂਦਰੀ ਮੰਤਰੀ ਵਿਰੁੱਧ ਦੋਸ਼ਾਂ ਦਾ ਸਬੰਧ ਹੈ, ਉਸ ਵਿਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ, ਕਿਸੇ ਨੂੰ ਵੀ ਇਸ ਮਾਮਲੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ।

Gurminder Singh

This news is Content Editor Gurminder Singh