ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਵਿਚ ਕੇਂਦਰ ਢਿੱਲਾ : ਕੈਪਟਨ

01/07/2019 7:16:34 PM

ਨਵੀਂ ਦਿੱਲੀ\ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕੀਤੇ ਜਾਣ ਵਾਲੇ ਨਿਰਮਾਣ ਪ੍ਰਤੀ ਕੇਂਦਰ ਸਰਕਾਰ ਸੰਜੀਦਾ ਨਜ਼ਰ ਨਹੀਂ ਆ ਰਹੀ। ਕੇਂਦਰ ਸਰਕਾਰ ਨੇ ਹੁਣ ਤਕ ਇਸ ਮਾਮਲੇ ਵਿਚ ਨਾ ਤਾਂ ਕੋਈ ਫੰਡ ਜਾਰੀ ਕੀਤਾ ਹੈ ਅਤੇ ਨਾ ਹੀ ਕੋਰੀਡੋਰ ਨਿਰਮਾਣ ਨੂੰ ਲੈ ਕੇ ਗੰਭੀਰਤਾ ਦਿਖਾਈ ਹੈ। ਨਵੀਂ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫੰਡ ਨਾ ਮਿਲਣ ਕਰਕੇ ਭਾਰਤ ਵਾਲੇ ਪਾਸੇ ਪੰਜਾਬ ਸਰਕਾਰ ਜ਼ਮੀਨ ਅਕਵਾਇਰ ਨਹੀਂ ਕਰ ਪਾ ਰਹੀ। 
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਸੜਕ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਾਕਿਸਤਾਨ ਵਲੋਂ ਆਉਂਦੇ ਨਵੰਬਰ ਮਹੀਨੇ ਤਕ ਇਹ ਕੰਮ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਹੈ ਪਰ ਭਾਰਤ ਵਾਲੇ ਪਾਸੇ ਪ੍ਰੋਜੈਕਟ ਦਾ ਉਦਘਾਟਨ ਦੋ ਦਿਨ ਪਹਿਲਾਂ ਕੀਤੇ ਜਾਣ ਦੇ ਬਾਵਜੂਦ ਇਸ ਦਿਸ਼ਾ ਵਿਚ ਕੋਈ ਵੱਡੀ ਪਹਿਲ ਕਦਮੀ ਨਹੀਂ ਹੋ ਪਾਈ ਹੈ।


Gurminder Singh

Content Editor

Related News