ਦੇਖੋ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ''ਤੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

03/01/2019 6:37:35 PM

ਗੁਰਦਾਸਪੁਰ : ਭਾਰਤ ਵਲੋਂ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਤਣਾਅਪੂਰਨ ਮਾਹੌਲ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਜਾਇਜ਼ਾ ਲੈਣ ਪਹੁੰਚੇ। ਮੁੱਖ ਮੰਤਰੀ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹੌਂਸਲਾ ਦਿੰਦੇ ਹੋਏ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। 

PunjabKesari
ਇਸ ਦੌਰਾਨ ਕੈਪਟਨ ਨੇ ਕਿਹਾ ਕਿ ਫੌਜ ਤੇ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਸਥਾਨਕ ਲੋਕਾਂ ਦੀ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ 14 ਮਾਰਚ ਨੂੰ ਮੀਟਿੰਗ ਹੋ ਰਹੀ ਹੈ ਅਤੇ ਉਮੀਦ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਇਹ ਕੋਰੀਡੋਰ ਦਾ ਕੰਮ ਮੁਕੰਮਲ ਹੋ ਜਾਵੇਗਾ। ਕੈਪਟਨ ਨੇ ਕਿਹਾ ਕਿ ਪਾਕਿ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 500 ਯਾਤਰੀ ਪ੍ਰਤੀ ਦਿਨ ਜਾਣ ਦੀ ਗੱਲ ਆਖੀ ਗਈ ਹੈ ਪਰ ਇਹ ਗਿਣਤੀ 50000 ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਮੁੱਖ ਮੰਤਰੀ ਵਲੋਂ ਕਰਤਾਰਪੁਰ ਲਾਂਘੇ ਦੀ ਇਕਵਾਇਰ ਕੀਤੀ ਜਾ ਰਹੀ ਜ਼ਮੀਨਾਂ ਦੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਮੀਨਾਂ ਦਾ ਭਾਅ ਕੇਂਦਰ ਵਲੋਂ ਤੈਅ ਕੀਤੇ ਗਏ ਹਨ ਅਤੇ ਕੇਂਦਰ ਨਾਲ ਗੱਲ ਕਰਕੇ ਜ਼ਮੀਨ ਦੇ ਭਾਅ ਵਧਾਉਣ ਦੀ ਮੰਗ ਕਰਨਗੇ।


Gurminder Singh

Content Editor

Related News