ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ''ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

Tuesday, Apr 09, 2019 - 06:36 PM (IST)

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ''ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਤੋਂ ਖਫ਼ਾ ਹੁੰਦਿਆਂ ਇਸ ਨੂੰ ਪੱਖਪਾਤੀ ਰਵੱਈਆ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈ.ਜੀ. ਦੇ ਤਬਾਦਲੇ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਤੱਕ ਪਹੁੰਚ ਕਰਨ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮੁਤਾਬਕ ਅਕਾਲੀ ਦਲ ਦੇ ਇਕ ਲੀਡਰ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਦਾ ਇਹ ਹੁਕਮ ਬਰਗਾੜੀ ਗੋਲੀ ਕਾਂਡ ਦੀ ਜਾਂਚ ਵਿਚ ਸਿੱਧੀ ਦਖਲਅੰਦਾਜ਼ੀ ਕੀਤਾ ਜਾਣਾ ਜਾਪਦਾ ਹੈ ਜਿਸ ਕਰਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਨਿਆਂ ਅਤੇ ਸੰਵਿਧਾਨਿਕ ਮਰਿਆਦਾ ਦੇ ਹਿੱਤ ਵਿਚ ਭਾਰਤੀ ਚੋਣ ਕਮਿਸ਼ਨ ਨੂੰ ਆਪਣੇ ਫੈਸਲੇ 'ਤੇ ਮੁੜ ਗੌਰ ਕਰਨ ਲਈ ਆਖਿਆ ਜਾਵੇਗਾ। 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਬੇਅਦਬੀ ਅਤੇ ਉਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ 'ਚ ਅੜਿੱਕੇ ਡਾਹੁਣ ਦੀਆਂ ਅਸਫ਼ਲ ਕੋਸ਼ਿਸ਼ਾਂ ਕਰ ਰਹੇ ਹਨ। ਬੇਅਦਬੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵੀ ਅਕਾਲੀਆਂ ਦੇ ਸਮੇਂ ਹੀ ਵਾਪਰੀਆਂ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿਚ ਅਕਾਲੀ ਆਪਣੇ ਆਪ ਨੂੰ ਬਚਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ।


author

Gurminder Singh

Content Editor

Related News