ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਲਈ ਕੈਪਟਨ ਨੇ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ

Friday, Nov 09, 2018 - 02:23 PM (IST)

ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਲਈ ਕੈਪਟਨ ਨੇ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪਹਿਲ ਕਰਦੇ ਹੋਏ ਪਾਕਿਸਤਾਨ ਸਰਕਾਰ ਨਾਲ ਡੇਰਾ ਬਾਬਾ ਨਾਨਕ ਤੋਂ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਤੱਕ ਦੇ ਲਾਂਘੇ ਸੰਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਸ ਚਿੱਠੀ ਵਿਚ ਕਰਤਾਰਪੁਰ ਕਾਰੀਡੋਰ ਖੋਲ੍ਹੇ ਜਾਣ ਦੇ ਮੁੱਦੇ 'ਤੇ ਵਿਧਾਨ ਸਭਾ ਵਿਚ ਪ੍ਰਸਤਾਅ ਪਾਸ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਹੈ।


Related News