ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕੀ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ
Sunday, Oct 13, 2019 - 12:33 AM (IST)

ਚੰਡੀਗੜ੍ਹ,(ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਆਦਿ ਕਵੀ' ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ 'ਚ ਦਰਸਾਈਆਂ ਇਨ੍ਹਾਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਾਮਾਇਣ 'ਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿਚ ਦਰਸਾਏ ਗਏ ਸੱਚਾਈ ਤੇ ਨੇਕੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਂਤੀ ਤੇ ਸਦਭਾਵਨਾ ਦੀ ਭਾਵਨਾ ਨਾਲ ਰਲ-ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ।