ਕੈਪਟਨ-ਭਾਜਪਾ ਵਿਚਾਲੇ ਗਠਜੋੜ ਦੀਆਂ ਕਿਆਸਰਾਈਆਂ ਤੇਜ਼, ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਦੀ ਸੰਭਾਵਨਾ

12/08/2021 12:50:06 PM

ਕੁਰਾਲੀ (ਬਠਲਾ) : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ  ਕੁਰਾਲੀ-ਸਿਸਵਾਂ ਮਾਰਗ ’ਤੇ ਮਹਿੰਦਰ ਬਾਗ ਸਿਸਵਾਂ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਨਾਲ ਲੰਚ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਸਾਲ ਦੇ ਸ਼ੁਰੂ 'ਚ 'ਚੋਣ ਜ਼ਾਬਤਾ' ਲੱਗਣ ਦੇ ਆਸਾਰ, ਵਿਭਾਗਾਂ ਦੇ ਕੰਮ ਸਮੇਟਣ 'ਚ ਜੁੱਟੇ ਮੰਤਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵੱਧਦੀ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵਿਚਾਲੇ ਮੀਟਿੰਗ ’ਚ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਵਿਚਕਾਰ ਸੀਟਾਂ ਦੀ ਸ਼ੇਅਰਿੰਗ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪਤਨੀ ਦੇ ਦਿਓਰ ਨਾਲ ਬਣੇ ਨਾਜਾਇਜ਼ ਸਬੰਧਾਂ ਨੇ ਉਜਾੜਿਆ ਪਰਿਵਾਰ, ਪਤੀ ਨੇ ਲੋਹੇ ਦੇ ਸੁੰਬੇ ਨਾਲ ਕਤਲ ਕੀਤਾ ਭਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


Babita

Content Editor

Related News