ਸਿੱਧੂ ਸਾਹਮਣੇ ਚੋਣ ਨਹੀਂ ਲੜਨਗੇ ਕੈਪਟਨ, ਪਟਿਆਲਾ ਸ਼ਹਿਰੀ ਤੋਂ ਉੱਤਰਨਗੇ ਮੈਦਾਨ ’ਚ

Sunday, Jan 23, 2022 - 08:23 PM (IST)

ਸਿੱਧੂ ਸਾਹਮਣੇ ਚੋਣ ਨਹੀਂ ਲੜਨਗੇ ਕੈਪਟਨ, ਪਟਿਆਲਾ ਸ਼ਹਿਰੀ ਤੋਂ ਉੱਤਰਨਗੇ ਮੈਦਾਨ ’ਚ

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉੱਤਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਖੁਦ ਆਪਣੀ ਰਵਾਇਤੀ ਸੀਟ ਪਟਿਆਲਾ ਸ਼ਹਿਰੀ ਤੋਂ ਚੋਣ ਲੜਨਗੇ। ਐਤਵਾਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਮੌਕੇ ਕੈਪਟਨ ਅਮਰਿੰਦਰ ਸਿੰਘ ਤੋਂ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਦੀ ਸੀਟ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਪਟਿਆਲਾ ਸ਼ਹਿਰੀ ਦਾ ਨਾਮ ਲਿਆ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਹਮਣੇ ਚੋਣ ਲੜਨ ਦੀ ਗੱਲ ਨਹੀਂ ਕਹੀ ਹੈ। ਉਨ੍ਹਾਂ ਸਿਰਫ ਇੰਨਾ ਕਿਹਾ ਸੀ ਕਿ ਉਹ ਸਿੱਧੂ ਨੂੰ ਚੋਣਾਂ ਨਹੀਂ ਜਿੱਤਣ ਦੇਣਗੇ ਅਤੇ ਹੁਣ ਵੀ ਅਜਿਹਾ ਹੀ ਕਰਨਗੇ। ਇੰਨਾ ਕਹਿਣ ਤੋਂ ਬਾਅਦ ਕੈਪਟਨ ਨੇ ਸਿੱਧੂ ਦੇ ਮੁੱਦੇ ’ਤੇ ਹੋਰ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਇੰਨਾ ਜ਼ਰੂਰ ਕਿਹਾ ਕਿ ਸਿੱਧੂ ਮਾਨਸਿਕ ਤੌਰ ’ਤੇ ਠੀਕ ਨਹੀਂ ਹੈ। ਕਾਂਗਰਸ ’ਚ ਸ਼ਾਮਲ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਉਸ ਦੇ ਬਾਰੇ ਚਿਤਾਵਨੀ ਵੀ ਦਿੱਤੀ ਸੀ।

ਇਹ ਵੀ ਪੜ੍ਹੋ : ਨਾਕਾ ਤੋੜ ਕੇ ਭੱਜੇ ਸਕਾਰਪੀਓ ਸਵਾਰ, ਨੌਜਵਾਨ ਦੇ ਹੱਥੋਂ ਡਿੱਗਾ ਲਿਫਾਫਾ, ਜਦੋਂ ਪੁਲਸ ਨੇ ਦੇਖਿਆ ਤਾਂ ਉੱਡੇ ਹੋਸ਼

ਦੱਸਣਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਕੈਪਟਨ ਅਮਰਿੰਦਰ ਸਿੰਘ 117 ’ਚੋਂ 38 ਸੀਟਾਂ ’ਤੇ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਖਿੱਦੋ-ਖੂੰਡੀ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ। ਕੈਪਟਨ ਵਲੋਂ ਅੱਜ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੈਪਟਨ ਵਲੋਂ ਅੱਜ ਮਾਲਵਾ ਵਿਚ 17, ਮਾਝਾ ਵਿਚ 2 ਅਤੇ ਦੁਆਬਾ ਵਿਚ ਫਿਲਹਾਲ 3 ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ ਅਤੇ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੋਗਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਤੀ ਨੇ ਕਤਲ ਕਰਕੇ ਘਰ ’ਚ ਹੀ ਸਾੜ ਦਿੱਤੀ ਪਤਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News