ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ''ਤੇ ਵਿੰਨ੍ਹਿਆ ਨਿਸ਼ਾਨਾ

Monday, Jan 24, 2022 - 10:11 PM (IST)

ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ''ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੱਘ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਕੈਪਟਨ ਨੇ ਕਿਹਾ ਕਿ ‘ਨਵਜੋਤ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ਪਨਾਹ ਦੇਣ 'ਚ ਆਪਣੀ ਦਿਲਚਸਪੀ ਦਾ ਖ਼ੁਲਾਸਾ ਕੀਤਾ ਹੈ। 

PunjabKesari

ਦੱਸ ਦੇਈਏ ਕਿ ਇਹ ਗੱਲ ਰਵੀਨ ਠੁਕਰਾਲ ਨੇ ਟਵੀਟ ਕਰਦੇ ਹੋਏ ਦੱਸੀ ਹੈ। ਟਵੀਟ ’ਚ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਾਂਗਰਸ ਛੱਡਣ ਤੋਂ ਬਾਅਦ ਵੀ ਉਨ੍ਹਾਂ ਦੇ ਖ਼ਿਲਾਫ਼ ਲਗਾਤਾਰ ਅਤੇ ਬੇਬੁਨਿਆਦ ਹਮਲੇ ਦਰਸਾਉਂਦੇ ਹਨ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿੰਨੇ ਅਸੁਰੱਖਿਅਤ ਹਨ। ਜ਼ਿਕਰਯੋਗ ਹੈ ਕਿ ਇਕ ਪ੍ਰੈੱਸ ਵਾਰਤਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਇਹ ਵੀ ਕਹਿ ਚੁੱਕੇ ਹਨ ਕਿ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਸਿਫ਼ਾਰਿਸ਼ ਆਈ ਸੀ।

PunjabKesari


author

rajwinder kaur

Content Editor

Related News