ਨਵ ਗਠਿਤ ‘ਕੈਪਟਨ ਅਮਰਿੰਦਰ ਤੇ ਸਿੱਧੂ’ ਦੀ 13 ਮੈਂਬਰੀ ਰਣਨੀਤਕ ਨੀਤੀ ਸਮੂਹ ਦੀ ਪਹਿਲੀ ਬੈਠਕ 2 ਸਤੰਬਰ ਨੂੰ

08/29/2021 9:18:00 AM

ਜੈਤੋ (ਪਰਾਸ਼ਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੱਤਾਧਿਰ ਅਤੇ ਸੂਬਾ ਸਰਕਾਰ ਵਿਚਾਲੇ ਬਿਹਤਰ ਸਬੰਧ ਯਕੀਨੀ ਕਰਨ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ’ਚ ਤੇਜ਼ੀ ਲਿਆਉਣ ਲਈ 13 ਮੈਂਬਰੀ ਗਠਿਤ ਕਮੇਟੀ ਰਣਨੀਤਕ ਨੀਤੀ ਸਮੂਹ ਦੀ ਪਹਿਲੀ ਬੈਠਕ 2 ਸਤੰਬਰ ਨੂੰ 2. 30 ਵਜੇ ਮੁੱਖ ਮੰਤਰੀ ਨਿਵਾਸ ’ਤੇ ਚੰਡੀਗੜ੍ਹ ’ਚ ਬੁਲਾਈ ਗਈ ਹੈ, ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਜਾਣਕਾਰੀ 13 ਮੈਂਬਰੀ ਰਣਨੀਤਕ ਨੀਤੀ ਸਮੂਹ ਦੇ ਮੈਂਬਰ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਜੈਤੋ ’ਚ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਮਜੀਠੀਆ ਦੀ ਨਵਜੋਤ ਸਿੱਧੂ ’ਤੇ ਚੁਟਕੀ, ਕਿਹਾ-ਕੈਪਟਨ ਸਾਹਿਬ ਮੇਰੀ ਸਿਫ਼ਾਰਿਸ਼ ’ਤੇ ਸਿੱਧੂ ਨੂੰ ਬਣਾ ਦਿਓ ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ’ਚ ਸਮੂਹ ’ਚ ਸਥਾਨਕ ਸਰਕਾਰਾਂ ਮੰਤਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ , ਮੰਤਰੀ ਸਾਧੂ ਸਿੰਘ ਧਰਮਸੌਤ, ਮੰਤਰੀ ਓਮ ਪ੍ਰਕਾਸ਼ ਸੋਨੀ, ਮੰਤਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਪਰਗਟ ਸਿੰਘ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਤੇ ਪਵਨ ਗੋਇਲ ਜੈਤੋ ਬੈਠਕ ’ਚ ਸ਼ਾਮਲ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ


rajwinder kaur

Content Editor

Related News