ਟਾਂਡਾ ਘਟਨਾ ''ਤੇ ਕੇਂਦਰੀ ਮੰਤਰੀ ਸੀਤਾਰਮਨ ਤੇ ਜਾਵੇਡਕਰ ਦੇ ਬਿਆਨ ''ਤੇ ਕੈਪਟਨ ਦਾ ਠੋਕਵਾਂ ਜਵਾਬ

Saturday, Oct 24, 2020 - 06:32 PM (IST)

ਟਾਂਡਾ ਘਟਨਾ ''ਤੇ ਕੇਂਦਰੀ ਮੰਤਰੀ ਸੀਤਾਰਮਨ ਤੇ ਜਾਵੇਡਕਰ ਦੇ ਬਿਆਨ ''ਤੇ ਕੈਪਟਨ ਦਾ ਠੋਕਵਾਂ ਜਵਾਬ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਾਪਰੇ ਬਲਾਤਕਾਰ ਤੇ ਕਤਲ ਦੇ ਮਾਮਲੇ ਵਿਚ ਉਨ੍ਹਾਂ ਦੀ ਸਰਕਾਰ ਅਤੇ ਰਾਹੁਲ ਗਾਂਧੀ ਤੇ ਪਿਅੰਕਾ ਗਾਂਧੀ ਉਪਰ ਕੀਤੇ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੇਡਕਰ ਦੀਆਂ ਟਿੱਪਣੀਆਂ ਨੂੰ ਸਿਆਸੀ ਸ਼ੋਸ਼ੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਮੰਤਰੀਆਂ ਦੀ ਆਲੋਚਨਾ ਦਾ ਕੋਈ ਆਧਾਰ ਨਹੀਂ ਬਣਦਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਕੀਤੇ ਦਾਅਵਿਆਂ ਦੇ ਉਲਟ ਹੁਸ਼ਿਆਰਪੁਰ ਅਤੇ ਹਾਥਰਸ ਦੀਆਂ ਘਟਨਾਵਾਂ ਦਰਿਮਆਨ ਕੋਈ ਤੁਲਨਾ ਨਹੀਂ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ

ਉਨ੍ਹਾਂ ਕਿਹਾ ਕਿ ਹਾਥਰਸ ਘਟਨਾ ਵਿਚ ਉੱਤਰ ਪ੍ਰਦੇਸ਼ ਸਰਕਾਰ ਅਤੇ ਪੁਲਸ ਨਾ ਸਿਰਫ ਸਖ਼ਤ ਕਾਰਵਾਈ ਨੂੰ ਅੰਜਾਮ ਦੇਣ ਵਿਚ ਨਾਕਾਮ ਰਹੀ ਸਗੋਂ ਇਸ ਗੰਭੀਰ ਮਾਮਲੇ ਉਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਕਿ ਉਚੀ ਜਾਤ ਨਾਲ ਜੁੜੇ ਦੋਸ਼ੀ ਸਜ਼ਾ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ ਪੰਜਾਬ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਅਤੇ ਇਕ ਹਫ਼ਤੇ ਦੇ ਵਿਚ ਚਲਾਨ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਕਿ ਅਦਾਲਤਾਂ ਵੱਲੋਂ ਫਾਸਟ ਟਰੈਕ ਦੇ ਆਧਾਰ 'ਤੇ ਕੇਸ ਦੀ ਸੁਣਵਾਈ ਕੀਤੀ ਜਾਵੇ ਤਾਂ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ :  ਪਾਵਰਕਾਮ ਦੀਆਂ ਉਮੀਦਾਂ 'ਤੇ ਫਿਰਿਆ ਪਾਣੀਆਂ, ਕਿਸਾਨਾਂ ਨੇ ਫਿਰ ਦਿੱਤਾ ਵੱਡਾ ਝਟਕਾ

ਭਾਜਾਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਕੇਸ 'ਚ ਕਾਂਗਰਸ ਲੀਡਰਸ਼ਿਪ ਦੀ ਅਖੌਤੀ ਚੁੱਪ ਧਾਰਨ ਦੀ ਕੀਤੀ ਆਲਚੋਨਾ ਦਾ ਮਜ਼ਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਾਥਰਸ ਕੇਸ ਵਿਚ ਵਿਰੋਧ ਕਰਨ ਅਤੇ ਬੋਲਣ ਲਈ ਮਜਬੂਰ ਹੋਈ ਕਿਉਂਕਿ ਉਥੋਂ ਦੀ ਸਰਕਾਰ ਦਲਿਤ ਕੁੜੀ ਨੂੰ ਨਿਆਂ ਦੇਣ ਵਿਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ  ਜੇਕਰ ਯੂ.ਪੀ. ਵਿਚ ਭਾਜਪਾ ਸਰਕਾਰ ਨੇ ਪੰਜਾਬ ਵਾਂਗ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਨਾ ਤਾਂ ਕਾਂਗਰਸ ਅਤੇ ਰਾਹੁਲ ਗਾਂਧੀ ਤੇ ਪਿਅੰਕਾ ਗਾਂਧੀ ਨੂੰ ਅਤੇ ਨਾ ਹੀ ਗੈਰ-ਸਰਕਾਰੀ ਸੰਸਥਾਵਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰਨਾ ਪੈਂਦਾ।

ਇਹ ਵੀ ਪੜ੍ਹੋ :  ਐੱਸ. ਜੀ. ਪੀ. ਸੀ. ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਪਿੱਛੋਂ ਲੌਂਗੋਵਾਲ ਦਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਹੁਸ਼ਿਆਰਪੁਰ ਘਟਨਾ ਦੇ ਉਲਟ ਹਾਥਰਸ ਮਾਮਲੇ ਵਿਚ ਅਤੇ ਉਸ ਤੋਂ ਬਾਅਦ ਪੀੜਤ ਦੀ ਮ੍ਰਿਤਕ ਦੇਹ ਦਾ ਅੱਧੀ ਰਾਤ ਨੂੰ ਸਸਕਾਰ ਕਰ ਦੇਣ ਸਮੇਤ ਦੀਆਂ ਵਾਪਰੀਆਂ ਘਟਨਾਵਾਂ ਭਾਜਪਾ ਦੀ ਅਗਵਾਈ ਵਾਲੇ ਸੂਬੇ ਉੱਤਰ ਪ੍ਰਦੇਸ਼ ਸੂਬੇ ਦਲਿਤਾਂ ਉੱਤੇ ਢਾਹੇ ਜਾ ਰਹੇ ਜ਼ੁਲਮਾਂ ਦੀ ਦਾਸਤਾਨ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸੁਤੰਤਰ ਅੰਕੜੇ ਦਰਸਾਉਂਦੇ ਹਨ ਕਿ ਯੂ.ਪੀ. ਵਿਚ ਦਲਿਤਾਂ ਅਤੇ ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧ ਵੱਧਦੇ ਜਾ ਰਹੇ ਹਨ ਅਤੇ ਪੀੜਤਾਂ ਦੀ ਬਾਂਹ ਵੀ ਕੋਈ ਨਹੀਂ ਫੜ ਰਿਹਾ ਜੋ ਖੌਫ਼ ਦੇ ਮਾਹੌਲ ਵਿਚ ਜ਼ਿੰਦਗੀ ਬਸਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਉੱਤਰ ਪ੍ਰਦੇਸ਼ ਨੂੰ ਛੱਡ ਕੇ ਭੱਜ ਰਹੇ ਹਨ ਜਦਕਿ ਪੰਜਾਬ ਵਿਚ ਜਿੱਥੇ ਮੁਲਕ ਵਿਚ ਸਭ ਤੋਂ ਵੱਧ ਦਲਿਤ ਆਬਾਦੀ ਹੈ, ਦਲਿਤ ਭਾਈਚਾਰਾ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਉਨ੍ਹਾਂ ਦਾ ਖਿਆਲ ਰੱਖਿਆ ਜਾਂਦਾ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਸਰ ਦੇ ਗਿਰਜਾ ਘਰ 'ਚ ਨੌਜਵਾਨ ਨੂੰ ਕਤਲ ਕਰਨ ਵਾਲਾ ਮੁਲਜ਼ਮ ਟਾਂਡਾ 'ਚ ਗ੍ਰਿਫ਼ਤਾਰ


author

Gurminder Singh

Content Editor

Related News