ਪ੍ਰਤਾਪ ਸਿੰਘ ਬਾਜਵਾ ਨੂੰ ਜਾਖੜ ਤੇ ਸਿੱਧੂ ਦਾ ''ਕੋਰਾ ਜਵਾਬ'' (ਵੀਡੀਓ)

11/17/2017 7:51:38 PM

ਡੇਰਾ ਬਾਬਾ ਨਾਨਕ : ਪਿਛਲੇ ਕੁਝ ਸਮੇਂ ਤੋਂ ਆਪਣੇ ਬਿਆਨਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵਿਰੋਧ ਦਾ ਅਹਿਸਾਸ ਕਰਵਾਉਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੇ ਹੀ ਸਾਥੀਆਂ ਨੇ ਕੋਰਾ ਜਵਾਬ ਦਿੱਤਾ ਹੈ। ਸੁਨੀਲ ਜਾਖੜ ਨੇ ਜਿੱਥੇ ਬਾਜਵਾ ਨੂੰ ਅਮਰਿੰਦਰ ਸਿੰਘ ਨਾਲ ਮਿਲ ਕੇ ਗੱਲ ਕਰਨ ਦੀ ਸਲਾਹ ਦਿੱਤੀ ਹੈ ਤਾਂ ਦੂਜੇ ਪਾਸੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਇਸ ਮਾਮਲੇ 'ਤੇ ਗੁਗਲੀ ਸੁੱਟ ਕੇ ਤੁਰਦੇ ਬਣੇ।
ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ ਸਮੇਤ ਹੋਰ ਕਾਂਗਰਸੀ ਲੀਡਰ ਮਰਹੂਮ ਸੰਤੋਖ ਸਿੰਘ ਰੰਧਾਵਾ ਦੀ 6ਵੀਂ ਬਰਸੀ ਮੌਕੇ ਸ਼ਰਧਾਂਜਲੀ ਦੇਣ ਲਈ ਪਹੁੰਚੇ ਹੋਏ ਸਨ।