ਕੈਪਟਨ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ!

09/24/2019 6:35:08 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਨੰਬਰ ਇਕ ਸੂਬਾ ਬਣਨ ਤੱਕ ਸਿਆਸਤ ਵਿਚ ਬਣੇ ਰਹਿਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਉਦੋਂ ਤੱਕ ਆਰਾਮ ਨਾਲ ਨਹੀਂ ਬੈਠ ਸਕਦਾ ਜਦੋਂ ਤੱਕ ਮੇਰੇ ਪੰਜਾਬ ਵਾਸੀਆਂ ਨੂੰ ਮੇਰੀ ਲੋੜ ਹੈ। ਫੇਸਬੁੱਕ 'ਤੇ ਸਟੇਟਸ ਅਪਲੋਡ ਕਰਕੇ ਮੁੱਖ ਮੰਤਰੀ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਸੰਕੇਤ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਾਲ 2017 ਵਿਚ ਮੈਂ ਮੁੱਖ ਮੰਤਰੀ ਦੇ ਤੌਰ 'ਤੇ ਦੂਜੀ ਵਾਰ ਪੰਜਾਬ ਦੀ ਕਮਾਨ ਸੰਭਾਲੀ ਤਾਂ ਮੈਂ ਸੂਬੇ ਦੇ ਹਰ ਵਾਸੀ ਨੂੰ ਉਹ ਸੁਵਿਧਾ, ਉਹ ਹੱਕ ਦੇਣ ਦਾ ਵਾਅਦਾ ਕੀਤਾ ਜਿਸਦੇ ਉਹ ਹੱਕਦਾਰ ਹਨ ਤੇ ਮੈਂ ਉਦੋਂ ਤੱਕ ਹਾਰ ਨਹੀਂ ਮੰਨਾਂਗਾ ਜਦੋਂ ਤੱਕ ਮੈਂ ਆਪਣਾ ਕੰਮ ਪੂਰਾ ਨਹੀਂ ਕਰ ਲੈਂਦਾ। 

ਕੈਪਟਨ ਮੁਤਾਬਕ ਪੰਜਾਬ ਅਤੇ ਪੰਜਾਬ ਦੇ ਵਾਸੀਆਂ ਨੇ ਪਿਛਲੇ 10 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਬਹੁਤ ਬੁਰਾ ਸਮਾਂ ਦੇਖਿਆ ਹੈ, ਬਹੁਤ ਕੁੱਝ ਝੱਲਿਆ ਹੈ। ਇਹ ਮੇਰਾ ਵਾਅਦਾ ਹੈ ਕਿ ਮੈਂ ਅਕਾਲੀ ਦਲ ਦੇ ਰਾਜ ਦੇ 10 ਸਾਲਾਂ ਦੌਰਾਨ ਪੰਜਾਬ 'ਤੇ ਆਏ ਕਾਲੇ ਦਿਨਾਂ ਤੇ ਕਾਲੀਆਂ ਯਾਦਾਂ ਨੂੰ ਮਿਟਾਉਣ 'ਤੇ ਕੰਮ ਕਰ ਰਿਹਾ ਹਾਂ ਅਤੇ ਉਦੋਂ ਤੱਕ ਕਰਦਾ ਰਹਾਂਗਾ ਜਦੋਂ ਤੱਕ ਪੰਜਾਬ ਪਹਿਲੇ ਨੰਬਰ 'ਤੇ ਨਹੀਂ ਪਹੁੰਚ ਜਾਂਦਾ। ਜੇਕਰ ਇਸ ਲਈ ਮੈਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵੀ ਲੜਨੀਆਂ ਪੈਣ ਤਾਂ ਮੈਂ ਲੜਾਗਾਂ।


Gurminder Singh

Content Editor

Related News