ਕੈਪਟਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

01/01/2020 8:57:33 PM

ਚੰਡੀਗੜ੍ਹ,(ਅਸ਼ਵਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ, ਜੋ ਸਿੱਖਾਂ 'ਚ ਚੜ੍ਹਦੀ ਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਜੀ ਵੱਲੋਂ ਦਰਸਾਈ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁੱਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵ-ਵਿਆਪੀ ਸੰਦਰਭ ਵਿਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ।


Related News